Headlines

ਲੋਕ ਕਵੀ ਗੁਰਦਾਸ ਰਾਮ ਆਲਮ ਸਾਹਿਤ ਸਭਾ ਵੱਲੋਂ ਸਾਹਿਤਕ ਸੰਮੇਲਨ ਅਤੇ ਪੁਸਤਕ ਲੋਕ ਅਰਪਣ ਸਮਾਗਮ 12 ਮਈ ਨੂੰ

ਸਰੀ ( ਡਾ ਗੁਰਵਿੰਦਰ ਸਿੰਘ)- : ਦੱਬੇ- ਕੁਚਲੇ ਲੋਕਾਂ ਦੀ ਗੱਲ ਕਰਨ ਵਾਲੇ ਅਤੇ ਮਨੁੱਖੀ ਬਰਾਬਰੀ ਦੇ ਹਾਮੀ ਲੋਕ ਕਵੀ ਗੁਰਦਾਸ ਰਾਮ ਆਲਮ ਦੇ ਨਾਂ ‘ਤੇ, ਕੈਨੇਡਾ ਵਿੱਚ ਸਾਹਿਤ ਸਭਾ ਦੀ ਸਥਾਪਨਾ, ਕੁਝ ਸਾਲ ਪਹਿਲਾਂ ਪ੍ਰਿੰਸੀਪਲ ਮਲੂਕ ਚੰਦ ਕਲੇਰ ਵੱਲੋਂ ਬਹੁਤ ਸਾਰੀਆਂ ਸ਼ਖ਼ਸੀਅਤਾਂ ਮਿਲ ਕੇ ਸਾਂਝੇ ਰੂਪ ਵਿੱਚ ਕੀਤੀ ਗਈ ਅਤੇ ਇਸ ਮੰਚ ‘ਤੇ ਜਾਤ- ਪਾਤ, ਨਸਲਵਾਦ, ਫਾਸ਼ੀਵਾਦ ਅਤੇ ਕੱਟੜਵਾਦ ਵਿਰੋਧੀ ਵਿਚਾਰਾਂ ਹੋਈਆਂ। ਇਸ ਮੌਕੇ ‘ਤੇ ਇਹ ਵੀ ਐਲਾਨ ਕੀਤਾ ਗਿਆ ਸੀ ਕਿ ਹਰ ਸਾਲ ਮਈ ਮਹੀਨੇ ਦੇ ਦੂਜੇ ਐਤਵਾਰ ਪੰਜਾਬੀ ਦੇ ‘ਮਹਾਨ ਉਸਤਾਦ ਗ਼ਜ਼ਲਗੋ ਉਲਫ਼ਤ ਬਾਜਵਾ’ ਅਤੇ ‘ਅਕਤੂਬਰ ਮਹੀਨੇ ਦੇ ਦੂਜੇ ਐਤਵਾਰ ‘ਲੋਕ ਕਵੀ ਗੁਰਦਾਸ ਰਾਮ ਆਲਮ’ ਦੀ ਯਾਦ ਨੂੰ ਸਮਰਪਿਤ ਦਿਹਾੜਾ ਮਨਾਇਆ ਜਾ ਜਾਇਆ ਕਰੇਗਾ।
ਇਨ੍ਹਾਂ ਵਿਚਾਰਾਂ ‘ਤੇ ਪਹਿਰਾ ਦਿੰਦਿਆਂ ਲੋਕ ਕਵੀ ਗੁਰਦਾਸ ਰਾਮ ਆਲਮ ਸਾਹਿਤ ਸਭਾ ਕੈਨੇਡਾ ਵੱਲੋਂ, ‘ਅੱਠਵਾਂ ਛਿਮਾਹੀ ਸਾਹਿਤਕ ਸੰਮੇਲਨ ਅਤੇ ਪੁਸਤਕ ਲੋਕ ਅਰਪਣ’ ਸਮਾਗਮ 12 ਮਈ ਦਿਨ ਐਤਵਾਰ ਨੂੰ ਦੁਪਹਿਰ 1 ਵਜੇ, 7050 ਸੀਨੀਅਰ ਸੈਂਟਰ ਸਰੀ ਵਿਖੇ ਹੋਏਗਾ। ਇਸ ਮੌਕੇ ਤੇ ਪ੍ਰਿੰਸੀਪਲ ਮਲੂਕ ਚੰਦ ਕਲੇਰ ਦੀ ਪੁਸਤਕ ‘ਸਕਾਈ ਟਰੇਨ ਟੂ ਵਾਟਰ ਫਰੰਟ’ ਲੋਕ ਅਰਪਿਤ ਕੀਤੀ ਜਾਏਗੀ। ਸਮਾਗਮ ਦੇ ਮੁੱਖ ਬੁਲਾਰੇ ਡਾ. ਗੁਰਵਿੰਦਰ ਸਿੰਘ ਧਾਲੀਵਾਲ ਹੋਣਗੇ। ਲੋਕ ਕਵੀ ਗੁਰਦਾਸ ਰਾਮ ਇਸ ਸਾਹਿਤਕ ਸਮਾਗਮ ਵਿੱਚ ਸਭ ਨੂੰ ਵੱਧ ਚੜ ਕੇ ਸ਼ਾਮਿਲ ਹੋਣ ਲਈ ਖੁੱਲ੍ਹਾ ਸੱਦਾ ਹੈ।
ਵਧੇਰੇ ਜਾਣਕਾਰੀ ਲਈ ਪ੍ਰਿੰਸੀਪਲ ਮਲੂਕ ਚੰਦ ਕਲੇਰ ( 778 321 6123) ਨਾਲ ਸੰਪਰਕ ਕੀਤਾ ਜਾ ਸਕਦਾ ਹੈ।