Headlines

ਸੁਰਜੀਤ ਪਾਤਰ ਦਾ ਅਕਾਲ ਚਲਾਣਾ ਪੰਜਾਬੀ ਅਦਬੀ ਜਗਤ ਲਈ ਵੱਡਾ ਘਾਟਾ: ਡਾ. ਮਨਮੋਹਨ ਸਿੰਘ

ਨਵੀਂ ਦਿੱਲੀ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਡਾ. ਸੁਰਜੀਤ ਪਾਤਰ ਦੇ ਅਕਾਲ ਚਲਾਣੇ ਨੂੰ ਪੰਜਾਬੀ ਅਦਬੀ ਜਗਤ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਕਰਾਰ ਦਿੱਤਾ ਹੈ। ਭਾਈ ਵੀਰ ਸਿੰਘ ਸਾਹਿਤ ਸਦਨ, ਨਵੀਂ ਦਿੱਲੀ ਦੇ ਡਾਇਰੈਕਟਰ ਡਾ. ਮਹਿੰਦਰ ਸਿੰਘ ਨੇ ਡਾ. ਸੁਰਜੀਤ ਪਾਤਰ ਦੇ ਸਦਨ ਦੇ ਸਰਪ੍ਰਸਤ ਵਜੋਂ ਭਾਈ ਵੀਰ ਸਿੰਘ ਦੀਆਂ ਲਿਖਤਾਂ ਨੂੰ ਉਘਾੜਨ ਪ੍ਰਤੀ ਯੋਗਦਾਨ ਨੂੰ ਚੇਤੇ ਕਰਦਿਆਂ ਉਨ੍ਹਾਂ ਨੂੰ ਇੱਕ ਅਦੁਤੀ ਸਾਹਿਤਕਾਰ ਕਿਹਾ। ਪੰਜਾਬੀ ਸਾਹਿਤ ਜਗਤ ਦੀਆਂ ਅਦਬੀ ਸ਼ਖ਼ਸੀਅਤਾਂ ਸਾਹਿਤ ਅਕਾਦਮੀ ਦਿੱਲੀ ਦੇ ਪ੍ਰਧਾਨ ਮਾਧਵ ਕੌਸ਼ਿਕ, ਪੰਜਾਬੀ ਐਡਵਾਈਜ਼ਰੀ ਬੋਰਡ ਤੋਂ ਡਾ. ਰਵੇਲ ਸਿੰਘ, ਐਟਰਨਲ ਯੂਨੀਵਰਸਿਟੀ ਬੜੂ ਸਾਹਿਬ ਦੇ ਵਾਈਸ ਚਾਂਸਲਰ ਡਾ. ਜਸਵਿੰਦਰ ਸਿੰਘ, ਪੰਜਾਬੀ ਸਾਹਿਤ ਸਭਾ ਦੀ ਚੇਅਰਪਰਸਨ ਡਾ. ਰੇਣੁਕਾ ਸਿੰਘ ਤੇ ਬਲਬੀਰ ਮਾਧੋਪੁਰੀ, ਪੰਜਾਬੀ ਅਕਾਦਮੀ ਦਿੱਲੀ ਦੇ ਸਕੱਤਰ ਅਜੇ ਅਰੋੜਾ ਅਤੇ ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਕੁਲਵੀਰ ਗੋਜਰਾ ਨੇ ਡਾ. ਸੁਰਜੀਤ ਪਾਤਰ ਦੇ ਸਾਹਿਤਕ ਯੋਗਦਾਨ ਨੂੰ ਚੇਤੇ ਕਰਦਿਆਂ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ।