ਸਰੀ, 31 ਮਈ ( ਸੰਦੀਪ ਸਿੰਘ ਧੰਜੂ)- ਪੰਜਾਬੀ ਸਾਹਿਤਕ ਖੇਤਰ ਵਿੱਚ ਨਾਮਵਰ ਸਖਸ਼ੀਅਤ ਸ. ਪ੍ਰੀਤਮ ਸਿੰਘ ਭਰੋਵਾਲ ਨੂੰ ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਅਮਰੀਕਾ ਦੇ ਸ਼ਹਿਰ ਸੈਕਰਾਮੈਂਟੋ ਵਿੱਚ ਹੋਈ 20ਵੀਂ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਵਿੱਚ ਸ.ਭਰੋਵਾਲ ਵੱਲੋਂ ਪੰਜਾਬੀ ਭਾਸ਼ਾ ਵਿੱਚ ਪਾਏ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਸਨਮਾਨ ਵਜੋਂ ਇਕ ਪ੍ਰਸ਼ੰਸਾ ਪੱਤਰ ਦਿੱਤਾ ਗਿਆ। ਸ.ਪ੍ਰੀਤਮ ਸਿੰਘ ਭਰੋਵਾਲ ਨੇ ਸਾਹਿਤ ਸਭਾ ਦੇ ਪ੍ਰਧਾਨ ਦਲਵੀਰ ਨਿੱਝਰ ਅਤੇ ਹੋਰਨਾਂ ਦਾ ਇਸ ਸਨਮਾਨ ਲਈ ਧੰਨਵਾਦ ਕੀਤਾ।
ਪ੍ਰੀਤਮ ਸਿੰਘ ਭਰੋਵਾਲ ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਵੱਲੋਂ ਸਨਮਾਨਿਤ
