ਐਡਵੋਕੇਟ ਸੋਹੀ ਬਣਿਆ ਮੰਤਰੀ ਦਾ ਪਤੀ ਦੇਵ-
ਚੰਡੀਗੜ-ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਿਆਹ ਬੰਧਨ ਵਿੱਚ ਬੱਝ ਗਈ ਹੈ। ਜ਼ੀਰਕਪੁਰ ਦੇ ਇਤਿਹਾਸਕ ਗੁਰਦੁਆਰਾ ਨਾਭਾ ਸਾਹਿਬ ਵਿਖੇ ਉਨ੍ਹਾਂ ਨੇ ਬਲਟਾਣਾ ਦੇ ਵਸਨੀਕ ਐਡਵੋਕੇਟ ਸ਼ਾਹਬਾਜ਼ ਸਿੰਘ ਸੋਹੀ ਨਾਲ ਲਾਵਾਂ ਲੈ ਕੇ ਆਪਣੀ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਕੀਤੀ। ਦੋਵਾਂ ਨੇ ਬੜੇ ਸਾਦੇ ਢੰਗ ਨਾਲ ਵਿਆਹ ਕੀਤਾ ਗਿਆ ਜਿਥੇ ਦੋਵਾਂ ਦੇ ਪਰਿਵਾਰਕ ਮੈਂਬਰ, ਰਿਸਤੇਦਾਰ ਅਤੇ ਖ਼ਾਸ ਦੋਸਤ ਹੀ ਸ਼ਾਮਲ ਹੋਏ। ਦੱਸਣਯੋਗ ਹੈ ਕਿ ਅਨਮੋਲ ਗਗਨ ਮਾਨ (34) ਮਾਨਸਾ ਦੀ ਜੰਮਪਲ ਹੈ ਜਿਸ ਨੇ ਆਪਣਾ ਕੈਰੀਅਰ ਮਾਡਲਿੰਗ ਤੋਂ ਸ਼ੁਰੂ ਕੀਤਾ ਤੇ ਫਿਰ ਆਮ ਆਦਮੀ ਪਾਰਟੀ ਨਾਲ ਜੁੜਦਿਆਂ ਸਿਆਸਤ ਵਿਚ ਪ੍ਰਵੇਸ਼ ਕੀਤਾ। ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ਼ ਸਿੰਘ ਸੋਹੀ ਜ਼ੀਰਕਪੁਰ ਦੇ ਮਰਹੂਮ ਕਾਂਗਰਸੀ ਆਗੂ ਰਵਿੰਦਰ ਸਿੰਘ ਕੁਕੂ ਸੋਹੀ ਦੇ ਸਪੁੱਤਰ ਹਨ।