Headlines

ਨਾਈਟ ਕਲੱਬ ਦੇ ਬਾਹਰ ਗੋਲੀਬਾਰੀ; ਇਕ ਮੌਤ, ਸੱਤ ਜ਼ਖ਼ਮੀ

ਕੈਂਟਕੀ (ਅਮਰੀਕਾ), 23 ਜੂਨ

ਲੁਇਸਵਿਲੇ ਦੇ ਇਕ ਨਾਈਟ ਕਲੱਬ ਦੇ ਬਾਹਰ ਗੋਲੀਬਾਰੀ ਦੀ ਘਟਨਾ ਵਾਪਰੀ ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖ਼ਮੀ ਹੋ ਗਏ। ਅਮਰੀਕਾ ਵਿਚ ਗੋਲੀਬਾਰੀ ਦੀਆਂ ਘਟਨਾਵਾਂ ਵਧ ਰਹੀਆਂ ਹਨ ਜਿਸ ਕਾਰਨ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ। ਲੁਇਸਵਿਲੇ ਪੁਲੀਸ ਮੈਟਰੋ ਵਿਭਾਗ ਅਨੁਸਾਰ ਸਥਾਨਕ ਸਮੇਂ 12:47 ਵਜੇ ਐਚ 20 ਲਾਉਂਜ਼ ਬਾਹਰ ਦੋ ਲੋਕਾਂ ਦੇ ਗੋਲੀ ਲੱਗਣ ਨਾਲ ਜ਼ਖਮੀ ਹੋਣੀ ਦੀ ਖਬਰ ਮਿਲੀ। ਬਾਅਦ ਵਿੱਚ ਇਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ। ਪੁਲੀਸ ਨੇ ਕਿਹਾ ਕਿ ਦੂਜੇ ਵਿਅਕਤੀ ਦੀ ਹਾਲਤ ਗੰਭੀਰ ਹੈ ਜਿਸ ਨੂੰ ਹਸਪਤਾਲ ਲਿਜਾਇਆ ਗਿਆ। ਇਸ ਤੋਂ ਬਾਅਦ ਛੇ ਹੋਰਾਂ ਨੂੰ ਗੋਲੀਬਾਰੀ ਤੋਂ ਬਾਅਦ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਪੁਲੀਸ ਨੇ ਸ਼ੱਕੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਅਤੇ ਇਹ ਸਪਸ਼ਟ ਨਹੀਂ ਹੋਇਆ ਕਿ ਕਿੰਨੇ ਲੋਕਾਂ ਨੇ ਗੋਲੀ ਚਲਾਈ ਜਾਂ ਗੋਲੀਬਾਰੀ ਕਿਸ ਕਾਰਨ ਹੋਈ।

Leave a Reply

Your email address will not be published. Required fields are marked *