Headlines

ਸਹੁੰ ਚੁੱਕਣ ਲਈ ਅੰਮ੍ਰਿਤਪਾਲ ਸਿੰਘ ਨੂੰ ਮਿਲਿਆ ਸਮਾਂ

ਚੰਡੀਗੜ੍ਹ : 18ਵੀਂ ਲੋਕ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸੈਸ਼ਨ ਵਿਚ ਨਵੇਂ ਚੁਣ ਕੇ ਆਏ ਸਾਂਸਦਾ ਨੂੰ ਸਹੁੰ ਚੁਕਾਈ ਜਾਵੇਗੀ। ਪੰਜਾਬ ਦੇ ਸਾਂਸਦਾ ਨੂੰ ਮੰਗਲਵਾਰ 25 ਜੂਨ ਨੂੰ ਸਹੁੰ ਚੁੱਕਣ ਲਈ ਸਮਾਂ ਦਿੱਤਾ ਗਿਆ ਹੈ। ਇਸ ਦੌਰਾਨ ਸਭ ਦੀਆਂ ਨਜ਼ਰਾਂ ਪੰਜਾਬ ਵਿਚ ਸਭ ਤੋਂ ਵੱਡੀ ਜਿੱਤ ਦਰਜ ਕਰਨ ਵਾਲੇ ਅੰਮ੍ਰਿਤਪਾਲ ਸਿੰਘ ‘ਤੇ ਟਿਕੀਆਂ ਹੋਈਆਂ ਹਨ। ਸਹੁੰ ਚੁੱਕਣ ਵਾਲੇ ਪੰਜਾਬ ਦੇ 13 ਸਾਂਸਦਾ ਵਿਚ ਜੇਲ੍ਹ ਤੋਂ ਚੋਣ ਲੜਨ ਅਤੇ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਦਾ ਨਾਮ ਵੀ ਸ਼ਾਮਲ ਹੈ। ਉਨ੍ਹਾਂ ਨੂੰ ਇਸ ਲਈ ਰਸਮੀ ਸੱਦਾ ਵੀ ਮਿਲਿਆ ਹੈ ਅਤੇ ਉਨ੍ਹਾਂ ਨੂੰ ਦੁਪਹਿਰ 12 ਤੋਂ ਇਕ ਵਜੇ ਦਾ ਸਮਾਂ ਦਿੱਤਾ ਗਿਆ ਹੈ ਪਰ ਇਸ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਦਾ ਸਹੁੰ ਚੁੱਕ ਸਮਾਗਮ ਵਿਚ ਪਹੁੰਚਣਾ ਔਖਾ ਜਾਪ ਰਿਹਾ ਹੈ। ਅੰਮ੍ਰਿਤਪਾਲ ਸਿੰਘ ਮਾਰਚ 2023 ਤੋਂ ਐੱਨ. ਐੱਸ. ਏ. ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਐੱਨ. ਐੱਸ. ਏ. ਇਕ ਅਜਿਹਾ ਕਾਨੂੰਨ ਹੈ ਜੋ ਸਰਕਾਰ ਨੂੰ ਬਿਨਾਂ ਕਿਸੇ ਰਸਮੀ ਦੋਸ਼ ਦੇ 12 ਮਹੀਨਿਆਂ ਤਕ ਵਿਅਕਤੀ ਨੂੰ ਹਿਰਾਸਤ ਵਿਚ ਰੱਖਣ ਦੀ ਇਜਾਜ਼ਤ ਦਿੰਦਾ ਹੈ ਪਰ ਅੰਮ੍ਰਿਤਪਾਲ ਸਿੰਘ ਨੂੰ ਹੁਣ ਇਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਸਰਕਾਰ ਨੇ ਉਸ ਦੇ ਐੱਨ. ਐੱਸ. ਏ. ਨੂੰ ਦੂਜੀ ਵਾਰ ਵਧਾ ਦਿੱਤਾ ਹੈ।

ਅਜਿਹੇ ਵਿਚ ਸੰਸਦੀ ਪ੍ਰੋਗਰਾਮ ਲਈ ਭੇਜੇ ਗਏ 25 ਜੂਨ ਦੇ ਸਮੇਂ ਵਿਚ ਅੰਮ੍ਰਿਤਪਾਲ ਸਿੰਘ ਦਾ ਜੇਲ੍ਹ ‘ਚੋਂ ਪੈਰੋਲ ‘ਤੇ ਆ ਸਕਣਾ ਮੁਸ਼ਕਲ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਨਵੀਂ ਸੰਸਦ ਭਵਨ ਵਿਚ ਪਹਿਲੀ ਵਾਰ ਨਵੇਂ ਸੰਸਦ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਹੋਵੇਗਾ। ਲੋਕ ਸਭਾ ਸਪੀਕਰ ਦੀ ਚੋਣ 26 ਜੂਨ ਨੂੰ ਹੋਵੇਗੀ, ਜਿਸ ਤੋਂ ਬਾਅਦ ਰਾਸ਼ਟਰਪਤੀ ਦ੍ਰੋਪਦੀ ਮੁਰਮੂ 27 ਜੂਨ ਨੂੰ ਦੋਵਾਂ ਸਦਨਾ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ।

Leave a Reply

Your email address will not be published. Required fields are marked *