ਉੱਤਰਾਖੰਡ ਦੇ ਮੁੱਖ ਮੰਤਰੀ ਭਾਜਪਾ ਦੇ ਸੀਨੀਅਰ ਆਗੂ ਨੂੰ ਮਿਲਣ ਏਮਜ਼ ਪੁੱਜੇ
ਨਵੀਂ ਦਿੱਲੀ, 27 ਜੂਨ
ਭਾਜਪਾ ਦੇ ਦਿੱਗਜ਼ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਬੀਤੀ ਰਾਤ ਸਿਹਤ ਵਿਗੜ ਗਈ ਜਿਸ ਕਾਰਨ ਉਨ੍ਹਾਂ ਨੂੰ ਏਮਜ਼ ’ਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ ਅਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਏਮਜ਼ ਵਿਚ ਸ੍ਰੀ ਅਡਵਾਨੀ ਦਾ ਹਾਲ ਚਾਲ ਪੁੱਛਿਆ। ਏਮਜ਼ ਦੇ ਡਾਕਟਰਾਂ ਨੇ ਦੱਸਿਆ ਕਿ ਫਿਲਹਾਲ ਉਨ੍ਹਾਂ ਦੀ ਹਾਲਤ ਠੀਕ ਹੈ ਤੇ ਯੂਰੋਲੋਜੀ ਤੇ ਦਿਲ ਦੀਆਂ ਬਿਮਾਰੀਆਂ ਦੇ ਮਾਹਰ ਡਾਕਟਰ ਉਨ੍ਹਾਂ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ।