Headlines

ਅਕਾਲੀ ਦਲ-ਬਸਪਾ ‘ਚ ਗਠਜੋੜ ਤੈਅ, ਜਲੰਧਰ ਜ਼ਿਮਨੀ ਚੋਣ ਲਈ ਦਿੱਤਾ ਸਮਰਥਨ

ਚੰਡੀਗੜ੍ਹ/ਜਲੰਧਰ : ਲੋਕ ਸਭਾ ਚੋਣਾਂ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਇਕ ਵਾਰ ਫਿਰ ਨੇੜੇ ਆਉਂਦੇ ਨਜ਼ਰ ਆ ਰਹੇ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਲਗਭਗ ਸਾਰੀ ਗੱਲਬਾਤ ਮੁਕੰਮਲ ਕਰ ਲਈ ਹੈ ਅਤੇ ਜਲਦੀ ਹੀ ਇਸ ਗਠਜੋੜ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਦੀ ਸ਼ੁਰੂਆਤ ਜਲੰਧਰ ਵੈਸਟ ਹਲਕੇ ਤੋਂ ਹੋਣ ਜਾ ਰਹੀ ਜ਼ਿਮਨੀ ਚੋਣ ਤੋਂ ਹੋ ਗਈ ਹੈ। ਇਸ ਲਈ ਅਕਾਲੀ ਦਲ ਨੇ ਬਸਪਾ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ। ਅੱਜ ਚੰਡੀਗੜ੍ਹ ਵਿਚ ਹੋਈ ਪ੍ਰੈੱਸ ਕਾਨਫਰੰਸ ਵਿਚ ਦਲਜੀਤ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਅਕਾਲੀ ਦਲ ਦੇ ਵਰਕਰਾਂ ਨੂੰ ਜਲੰਧਰ ਵੈਸਟ ਜ਼ਿਮਨੀ ਚੋਣ ਲਈ ਬਸਪਾ ਦੇ ਹੱਕ ਵਿਚ ਭੁਗਤਣ ਲਈ ਆਖਿਆ ਹੈ।

ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਦੇ ਪੰਜ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿਚ ਵੀ ਅਕਾਲੀ ਦਲ ਅਤੇ ਬਸਪਾ ਵਿਚਾਲੇ ਗਠਜੋੜ ਹੋ ਸਕਦਾ ਹੈ। ਸੂਤਰਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਕਾਰ 3-2 ਸੀਟਾਂ ਦੀ ਵੰਡ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਤਿੰਨ ਅਤੇ ਬਹੁਜਨ ਸਮਾਜ ਪਾਰਟੀ ਨੂੰ ਦੋ ਸੀਟਾਂ ਮਿਲੀਆਂ ਹਨ। ਸੂਤਰ ਦੱਸਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਆਪਸੀ ਗਠਜੋੜ ਵਿਚ ਜਲੰਧਰ ਪੱਛਮੀ ਅਤੇ ਚੱਬੇਵਾਲ ਸੀਟਾਂ ਬਹੁਜਨ ਸਮਾਜ ਪਾਰਟੀ ਨੂੰ ਦਿੱਤੀਆਂ ਹਨ, ਜਦਕਿ ਗਿੱਦੜਬਾਹਾ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਸੀਟਾਂ ਸ਼੍ਰੋਮਣੀ ਅਕਾਲੀ ਦਲ ਕੋਲ ਹਨ।