Headlines

ਦਿੱਲੀ ਕੋਰਟ ਨੇ ਕੇਜਰੀਵਾਲ ਨੂੰ 14 ਦਿਨਾ ਨਿਆਂਇਕ ਹਿਰਾਸਤ ’ਚ ਭੇਜਿਆ

ਤਿੰਨ ਦਿਨਾ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਕੇਜਰੀਵਾਲ ਨੂੰ ਕੋਰਟ ਵਿਚ ਕੀਤਾ ਗਿਆ ਸੀ ਪੇਸ਼

ਨਵੀਂ ਦਿੱਲੀ, 29 ਜੂਨ

ਵਿਸ਼ੇਸ਼ ਜੱਜ ਸੁਨੈਨਾ ਸ਼ਰਮਾ ਨੇ ਆਬਕਾਰੀ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਕੇਸ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 14 ਦਿਨਾ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਸੀਬੀਆਈ ਦੀ ਅਪੀਲ ਉੱਤੇ ਫੈਸਲਾ ਰਾਖਵਾਂ ਰੱਖ ਲਿਆ ਸੀ। ਸੀਬੀਆਈ ਨੇ ਕੇਜਰੀਵਾਲ ਨੂੰ ਤਿੰਨ ਦਿਨਾ ਨਿਆਂਇਕ ਰਿਮਾਂਡ ਮੁੱਕਣ ਮਗਰੋਂ ਅੱਜ ਕੋਰਟ ਵਿਚ ਪੇਸ਼ ਕੀਤਾ ਸੀ।