Headlines

ਰਾਜਾ ਵੜਿੰਗ ਵੱਲੋਂ ਅਮਿਤ ਸ਼ਾਹ ਨੂੰ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਅਪੀਲ

ਨਵੀਂ ਦਿੱਲੀ, 1 ਜੁਲਾਈ

ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਉਨ੍ਹਾਂ ਦੇ ਪਰਿਵਾਰ ਲਈ ਇਨਸਾਫ਼ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨਾਲ ਹੀ ਸਵਾਲ ਕਰਦਿਆਂ ਕਿਹਾ ਕਿ ਜੇਲ੍ਹ ਵਿੱਚ ਬੈਠਾ ਇੱਕ ਗੈਂਗਸਟਰ ਕਿਵੇਂ ਕਤਲ ਕਰਵਾ ਸਕਦਾ ਹੈ। ਰਾਸ਼ਟਰਪਤੀ ਭਾਸ਼ਣ ’ਤੇ ਧੰਨਵਾਦ ਦੇ ਮਤੇ ’ਤੇ ਬਹਿਸ ਵਿਚ ਹਿੱਸਾ ਲੈਂਦਿਆਂ ਲੁਧਿਆਣਾ ਦੇ ਸੰਸਦ ਮੈਂਬਰ (ਪੰਜਾਬ ਕਾਂਗਰਸ ਦੇ ਪ੍ਰਧਾਨ) ਨੇ ਕਿਹਾ ਕਿ ਕੇਂਦਰ ਸਰਕਾਰ ਜਦੋਂ ਕੌਮੀ ਸੁਰੱਖਿਆ ਦੇ ਦਾਅਵੇ ਕਰਦੀ ਹੈ ਤਾਂ ਉਨ੍ਹਾਂ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਦਿਲੀ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦੀ ਦੌਰਾਨ ਮੂਸੇਵਾਲਾ ਦਾ ਕਤਲ ਕਿਵੇਂ ਕਰਵਾਇਆ।