Headlines

ਸੰਤ ਬਾਬਾ ਰੌਸ਼ਨ ਸਿੰਘ ਜੀ ਹੋਤੀ ਮਰਦਾਨ ਵਾਲਿਆਂ ਦੀ ਯਾਦ ਚ ਕਰਵਾਏ ਵਿਸੇ਼ਸ ਸਮਾਗਮ 

ਬਰੇਸ਼ੀਆਂ (ਗੁਰਸ਼ਰਨ ਸਿੰਘ ਸੋਨੀ)- ਉੱਤਰੀ ਇਟਲੀ ਦੇ ਗੁਰਦੁਆਰਾ ਸਿੰਘ ਸਭਾ ਫਲੈਰੋ ਵਿਖੇ ਸੰਤ ਬਾਬਾ ਰੋਸ਼ਨ ਸਿੰਘ ਜੀ ਹੋਤੀ ਮਰਦਾਨ ਵਾਲਿਆਂ ਦੀ ਮਿੱਠੀ ਯਾਦ ਵਿੱਚ ਸਮੂਹ ਸੰਗਤਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ ਇਟਲੀ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ ਜਿਨਾਂ ਵਿੱਚ ਆਰੰਭੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪੰਰਤ ਵਿਸ਼ਾਲ ਦੀਵਾਨ ਸਜਾਏ ਗਏ ਜਿਹਨਾਂ ਤੋਂ ਭਾਈ ਚੰਚਲ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਬਾਬਾ ਗੁਲਜਾਰ ਸਿੰਘ ਨਾਨਕਸਰ ਜੱਬੋਵਾਲ ਵਾਲਿਆਂ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣ ਦੇ ਨਾਲ -ਨਾਲ ਬਾਬਾ ਰੋਸ਼ਨ ਸਿੰਘ ਹੋਤੀ ਮਰਦਾਨ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ ।ਇਸ ਮੌਕੇ ਉਹਨਾਂ ਸਮੂਹ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਲਈ ਅਤੇ ਅਮ੍ਰਿੰਤ ਛੱਕ ਕੇ ਗੁਰੂ ਵਾਲੇ ਬਣਨ ਲਈ ਪੁਰ ਜੌਰ ਅਪੀਲ ਕੀਤੀ। ਮੌਜੂਦ ਪ੍ਰਬੰਧਕ ਕਮੇਟੀ ਸੁਰਿੰਦਰਜੀਤ ਸਿੰਘ ਪੰਡੋਰੀ, ਬਲਕਾਰ ਸਿੰਘ, ਨਿਸ਼ਾਨ ਸਿੰਘ, ਕੁਲਵੰਤ ਸਿੰਘ ਬੱਸੀ, ਸਵਰਨ ਸਿੰਘ, ਸ਼ਰਨਜੀਤ ਸਿੰਘ, ਮਹਿੰਦਰ ਸਿੰਘ, ਅਮਰੀਕ ਸਿੰਘ, ਲਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਸੇਵਾਦਾਰ ਰਵਿੰਦਰ ਸਿੰਘ, ਸਿਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਕਰਨੈਲ ਸਿੰਘ, ਪਲਵਿੰਦਰ ਸਿੰਘ, ਦਿਲਬਾਗ ਸਿੰਘ ਆਦਿ ਵਲੋ ਆਈਆ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਤ ਬਾਬਾ ਰੌਸ਼ਨ ਸਿੰਘ ਜੀ ਹੋਤੀ ਮਰਦਾਨ ਵਾਲਿਆ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Leave a Reply

Your email address will not be published. Required fields are marked *