Headlines

ਭਾਈ ਅੰਮ੍ਰਿਤਪਾਲ ਸਿੰਘ ਨੂੰ ਐਮ ਪੀ ਵਜੋਂ ਸਹੁੰ ਚੁੱਕਣ ਲਈ ਪੈਰੋਲ ਮਿਲੀ

ਐਮ ਪੀ ਸਰਬਜੀਤ ਸਿੰਘ ਖਾਲਸਾ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕੀਤੀ-

ਅੰਮ੍ਰਿਤਸਰ (ਭੰਗੂ)- ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਪੈਰੋਲ ਮਿਲ ਗਈ ਹੈ ਜਿਸ ਨਾਲ ਉਨ੍ਹਾਂ ਦੇ ਬਤੌਰ ਲੋਕ ਸਭਾ ਮੈਂਬਰ ਸਹੁੰ ਚੁੱਕਣ ਦਾ ਰਾਹ ਪੱਧਰਾ ਹੋ ਗਿਆ ਹੈ। ਇਹ ਪਤਾ ਲੱਗਿਆ ਹੈ ਕਿ ਉਹ 5 ਜੁਲਾਈ ਨੂੰ ਸਹੁੰ ਚੁੱਕ ਸਕਦੇ ਹਨ। ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਦੱਸਿਆ ਹੈ ਕਿ ਐਨ ਐਸ ਏ ਐਕਟ ਤਹਿਤ ਨਜ਼ਰਬੰਦ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ।

ਉਨ੍ਹਾਂ ਫੇਸਬੁੱਕ ’ਤੇ ਵੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਹੈ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਦੂਜੇ ਪਾਸੇ ਪੰਜਾਬ ਪੁਲੀਸ ਦੇ ਸੂਤਰਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ  ਆਸਾਮ ਦੀ ਦਿਬਰੂਗੜ੍ਹ ਜੇਲ੍ਹ ਤੋਂ ਹੈਲੀਕਾਪਟਰ ਰਾਹੀਂ ਸਿੱਧੇ ਸੰਸਦ ਵਿੱਚ ਲਿਜਾਏ ਜਾਣ ਦੀ ਸੰਭਾਵਨਾ ਹੈ। ਇਹ ਪਤਾ ਨਹੀ ਚੱਲ ਸਕਿਆ ਕਿ ਸਰਕਾਰ ਉਹਨਾਂ ਖਿਲਾਫ ਐਨ ਐਸ ਏ ਖਤਮ ਰਹੀ ਹੈ ਜਾਂ ਨਹੀ। ਪੰਜਾਬ ਸਰਕਾਰ ਵਲੋਂ ਸਿਫਾਰਸ਼ ਕੀਤੇ ਜਾਣ ਉਪਰੰਤ ਹੀ ਕੇਂਦਰ ਸਰਕਾਰ ਉਸਦੀ ਰਿਹਾਈ ਬਾਰੇ ਕੋਈ ਫੈਸਲਾ ਲੈ  ਸਕਦੀ ਹੈ।