Headlines

ਭਾਰਤੀ ਕੌਂਸਲ ਜਨਰਲ ਰੁੰਗਸੁੰਗ ਨੇ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵਿਖੇ ਮੱਥਾ ਟੇਕਿਆ

ਵੈਨਕੂਵਰ ( ਜੋਗਿੰਦਰ ਸਿੰਘ ਸੁੰਨੜ)-ਵੈਨਕੂਵਰ ਵਿਚ ਭਾਰਤੀ ਕੌਂਸਲ ਜਨਰਲ ਆਫਿਸ ਵਿਚ ਨਵੇਂ ਆਏ ਕੌਂਸਲ ਜਨਰਲ ਮੈਸਕੂਈ ਰੁੰਗਸੁੰਗ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵਿਖੇ ਮੱਥਾ ਟੇਕਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੁਲਦੀਪ ਸਿੰਘ ਥਾਂਦੀ ਤੇ ਪ੍ਰਬੰਧਕੀ ਕਮੇਟੀ ਨੇ ਉਹਨਾਂ ਦਾ ਭਰਵਾਂ ਸਵਾਗਤ ਕੀਤਾ। ਗੁਰੂ ਘਰ ਵਿਖੇ ਨਤਮਸਤਕ ਹੁੰਦਿਆਂ ਕੌਂਸਲ ਜਨਰਲ ਰੁੰਗਸੁੰਗ ਨੇ ਦੱਸਿਆ ਕਿ ਉਹਨਾਂ ਦੀ ਸਿੱਖ ਧਰਮ ਪ੍ਰਤੀ ਅਥਾਹ ਸ਼ਰਧਾ ਹੈ। ਜਦੋਂ ਇਹ ਜਲੰਧਰ ਦੇ ਡੀਏਵੀ ਕਾਲਜ ਵਿਚ ਪੜਦੇ ਸਨ ਤਾਂ ਅਕਸਰ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਜਾਇਆ ਕਰਦੇ ਸਨ। ਉਹ ਦਿੱਲੀ ਯੂਨੀਵਰਸਿਟੀ ਵਿਚ ਅੰਗਰੇਜੀ਼ ਦੀ ਐਮ ਏ ਕਰਨ ਉਪਰੰਤ ਭਾਰਤੀ ਰਿਜਰਵ ਬੈਂਕ ਤੇ ਫਿਰ ਭਾਰਤੀ ਵਿਦੇਸ਼ ਸੇਵਾ ਵਿਚ ਆਏ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈਡ ਗਰੰਥੀ ਵਲੋਂ ਉਹਨਾਂ ਨੂੰ ਸਿਰੋਪਾ ਦੇਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਸੀਨੀਅਰ ਕੌਂਸਲ ਰਾਹੁਲ ਨੇਗੀ ਵੀ ਹਾਜ਼ਰ ਸਨ।