ਨਵੀਂ ਦਿੱਲੀ, 5 ਜੁਲਾਈ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਮੇਕ ਇਨ ਇੰਡੀਆ ਪ੍ਰੋਗਰਾਮ ਨਾਲ 2023-24 ’ਚ ਭਾਰਤ ਦਾ ਸਾਲਾਨਾ ਰੱਖਿਆ ਉਤਪਾਦਨ 1.27 ਲੱਖ ਕਰੋੜ ਰੁਪਏ ਦੇ ਰਿਕਾਰਡ ਉੱਚ ਪੱਧਰ ’ਤੇ ਪਹੁੰਚ ਗਿਆ ਹੈ। ਵਿੱਤੀ ਸਾਲ 2022-23 ਵਿੱਚ ਰੱਖਿਆ ਉਤਪਾਦਨ 1,08,684 ਕਰੋੜ ਰੁਪਏ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਵਿੱਚ ਯੋਗਦਾਨ ਪਾਉਣ ਵਾਲਿਆਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਭਾਰਤ ਨੂੰ ਆਪਣੀਆਂ ਸਮਰੱਥਾਵਾਂ ਨੂੰ ਹੋਰ ਵਧਾਉਣ ਅਤੇ ਭਾਰਤ ਨੂੰ ਇੱਕ ਪ੍ਰਮੁੱਖ ਗਲੋਬਲ ਰੱਖਿਆ ਨਿਰਮਾਣ ਹੱਬ ਵਜੋਂ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ।