ਜਲੰਧਰ ( ਅਨੁਪਿੰਦਰ ਸਿੰਘ) -ਪੰਜਾਬ ਦੇ ਸਿਆਸੀ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣੀ ਜਲੰਧਰ ਪੱਛਮੀ ਦੀ ਜਿਮਨੀ ਚੋਣ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। ‘ਆਪ’ ਦੇ ਉਮੀਦਵਾਰ ਮਹਿੰਦਰ ਭਗਤ ਨੇ ਆਪਣੇ ਸਾਰੇ ਵਿਰੋਧੀਆਂ ਨੂੰ ਵੱਡੇ ਫਰਕ ਨਾਲ ਪਛਾੜਦਿਆਂ ਇਹ ਸੀਟ 37325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸੀਟ ਨੂੰ ਆਪਣੇ ਵਕਾਰ ਦਾ ਸਵਾਲ ਬਣਾਇਆ ਹੋਇਆ ਸੀ।
ਆਪ ਦੇ ਉਮੀਦਵਾਰ ਮਹਿੰਦਰ ਭਗਤ ਨੂੰ 55246 ਵੋਟਾਂ ਪਈਆਂ, ਜਦ ਕਿ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੂੰ 16757, ਅਤੇ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 17957 ਵੋਟਾਂ ਪਈਆਂ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਬਾਗੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੂੰ 1242 ਵੋਟਾਂ ਹੀ ਪਈਆਂ ਹਨ ਅਤੇ ਬਸਪਾ ਦਾ ਉਮੀਦਵਾਰ ਤਾਂ 734 ਵੋਟਾਂ ਨਾਲ ਚਾਰ ਹਿੰਦਸਿਆ ਦਾ ਅੰਕੜਾ ਵੀ ਪਾਰ ਨਹੀਂ ਕਰ ਸਕਿਆ।