ਅੰਮ੍ਰਿਤਸਰ, 15 ਜੁਲਾਈ ( ਲਾਂਬਾ, ਭੰਗੂ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਜਿਸ ਵਿਚ ਅਹਿਮ ਫੈਸਲੇ ਲਏ ਗਏ ਜਿਨ੍ਹਾਂ ਵਿਚ ਪਿਛਲੇ ਦਿਨੀਂ ਬਾਗੀ ਅਕਾਲੀ ਧੜੇ ਵਲੋਂ ਲਾਏ ਗਏ ਦੋਸ਼ਾਂ ਸਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਅੰਦਰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਹੁਕਮ ਦਿੱਤਾ ਗਿਆ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਤੋਂ ਡੇਰਾ ਮੁਖੀ ਦੀ ਮੁਆਫੀ ਨੂੰ ਜਾਇਜ਼ ਕਰਾਰ ਦੇਣ ਲਈ ਦਿੱਤੇ ਗਏ 90 ਲੱਖ ਦੇ ਇਸ਼ਤਿਹਾਰਾਂ ਬਾਰੇ ਸਪਸ਼ਟੀਕਰਨ ਮੰਗਿਆ ਹੈ। ਇਸ ਤੋਂ ਇਲਾਵਾ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਿੰਘ ਸਾਹਿਬਾਨ ਵਲੋਂ 24 ਘੰਟੇ ਗੁਰਦੁਆਰਿਆਂ ਦੀ ਪਹਿਰੇਦਾਰੀ ਕਰਨ ਦਾ ਵੀ ਆਦੇਸ਼ ਕੀਤਾ ਗਿਆ ਹੈ।