Headlines

ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨਾਲ ਖੜ੍ਹਾ ਹੈ ਦੇਸ਼: ਕੇਂਦਰੀ ਰੱਖਿਆ ਮੰਤਰੀ

ਨਵੀਂ ਦਿੱਲੀ, 16 ਜੁਲਾਈ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਡੋਡਾ ਵਿਚ ਦਹਿਸ਼ਤੀ ਵਿਰੋਧੀ ਮੁਹਿੰਮ ਵਿਚ ਬਹਾਦਰ ਭਾਰਤੀ ਫ਼ੌਜ ਦੇ ਜਵਾਨਾਂ ਦੀ ਸ਼ਹਾਦਤ ਤੋਂ ਉਹ ਬਹੁਤ ਦੁਖੀ ਹਨ। ਉਨ੍ਹਾਂ ਕਿਹਾ ਕਿ ਉਹ ਤੇ ਦੇਸ਼ ਇਸ ਵੇਲੇ ਦੁਖੀ ਪਰਿਵਾਰਾਂ ਨਾਲ ਖੜ੍ਹਾ ਹੈ ਅਤੇ ਉਹ ਉਨ੍ਹਾਂ ਫੌਜੀ ਪਰਿਵਾਰਾਂ ਦੀ ਆਰਥਿਕ ਸਹਾਇਤਾ ਕਰਨਗੇ ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਇਸ ਵੇਲੇ ਦਹਿਸ਼ਤ ਵਿਰੋਧੀ ਮੁਹਿੰਮ ਜਾਰੀ ਹੈ ਅਤੇ ਸਾਡੀਆਂ ਫ਼ੌਜਾਂ ਦਹਿਸ਼ਤਗਰਦੀ ਦੇ ਖ਼ਾਤਮੇ ਅਤੇ ਖ਼ੇਤਰ ਵਿਚ ਸ਼ਾਂਤੀ ਬਹਾਲੀ ਲਈ ਵਚਨਬੱਧ ਹਨ। ਦੱਸਣਾ ਬਣਦਾ ਹੈ ਕਿ ਦਹਿਸ਼ਤਗਰਦਾਂ ਨੇ ਤਲਾਸ਼ੀ ਮੁਹਿੰਮ ਦੌਰਾਨ ਫੌਜ ਦੇ ਜਵਾਨਾਂ ’ਤੇ ਗੋਲੀਆਂ ਚਲਾਈਆਂ ਸਨ ਜਿਸ ਕਾਰਨ ਚਾਰ ਜਵਾਨ ਸ਼ਹੀਦ ਹੋ ਗਏ ਸਨ।