2 ਲੱਖ ਏਕੜ ਤੋਂ ਵੱਧ ਜ਼ਮੀਨ ਦੀ ਸਿੰਚਾਈ ਦੀਆਂ ਲੋੜਾਂ ਪੂਰੀਆਂ ਕਰੇਗੀ ਲਗਭਗ 150 ਕਿਲੋਮੀਟਰ ਲੰਬੀ ਮਾਲਵਾ ਨਹਿਰ
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ‘ਮਾਲਵਾ ਨਹਿਰ’ ਦੀ ਉਸਾਰੀ ਕਰਨ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਵਿੱਚ ਲਗਭਗ ਦੋ ਲੱਖ ਏਕੜ ਜ਼ਮੀਨ ਦੀ ਸਿੰਚਾਈ ਕਰਨ ਵਿੱਚ ਮਦਦ ਕਰੇਗਾ ਜਿਸ ਨਾਲ ਸੂਬੇ ਵਿੱਚ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਯੁੱਗ ਦੀ ਨਵੀਂ ਸ਼ੁਰੂਆਤ ਹੋਵੇਗੀ।
ਮੁੱਖ ਮੰਤਰੀ ਵੱਲੋਂ ਅੱਜ ਜ਼ਿਲ੍ਹੇ ਵਿੱਚ ਆਪਣੇ ਦੌਰੇ ਦੌਰਾਨ ਮਾਲਵਾ ਨਹਿਰ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਗਿਆ। ਇਹ ਨਹਿਰ ਹਰੀਕੇ ਹੈੱਡਵਰਕਸ ਤੋਂ ਲੈ ਕੇ ਰਾਜਸਥਾਨ ਫੀਡਰ ਨਹਿਰ ਦੇ ਖੱਬੇ ਪਾਸੇ ਦੇ ਨਾਲ-ਨਾਲ ਇਸ ਦੇ ਹੈੱਡਵਰਕ ਤੋਂ ਪਿੰਡ ਵੜਿੰਗ ਖੇੜਾ ਤੱਕ ਬਣਾਉਣ ਦੀ ਤਜਵੀਜ਼ ਹੈ ਅਤੇ ਨਹਿਰ ਦਾ ਕੁਝ ਹਿੱਸਾ ਰਾਜਸਥਾਨ ਸਰਕਾਰ ਦੀ ਸੂਬੇ ਵਿੱਚ ਸਥਿਤ ਜ਼ਮੀਨ ਵਿੱਚ ਵੀ ਬਣੇਗਾ ਜੋ ਰਾਜਸਥਾਨ ਫੀਡਰ ਦੇ ਨਿਰਮਾਣ ਲਈ ਐਕੁਆਇਰ ਕੀਤੀ ਗਈ ਸੀ। ਇਹ ਨਹਿਰ ਰਾਜਸਥਾਨ ਫੀਡਰ ਨਹਿਰ ਦੇ ਖੱਬੇ ਪਾਸੇ ਵਾਧੂ ਪਾਣੀ ਦੇ ਸਰੋਤ ਪ੍ਰਦਾਨ ਕਰੇਗੀ, ਜਿਸ ਨੂੰ ਸਰਹਿੰਦ ਫੀਡਰ ਨਹਿਰ ਦੁਆਰਾ ਢੁਕਵੀਂ ਮਾਤਰਾ ਵਿੱਚ ਸਪਲਾਈ ਨਹੀਂ ਕੀਤਾ ਜਾ ਸਕਦਾ ਹੈ। 149.53 ਕਿਲੋਮੀਟਰ ਲੰਬੀ ਇਸ ਨਹਿਰ ਦੀ ਪ੍ਰਸਤਾਵਿਤ ਸਮਰੱਥਾ 2000 ਕਿਊਸਿਕ ਹੈ ਅਤੇ ਇਸ ਨੂੰ 2300 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ।
ਇਸ ਨਹਿਰ ਦੇ ਬਣਨ ਨਾਲ ਮੁਕਤਸਰ, ਗਿੱਦੜਬਾਹਾ, ਬਠਿੰਡਾ, ਜ਼ੀਰਾ ਦੇ ਖੇਤਰਾਂ ਦੇ ਨਾਲ-ਨਾਲ ਅਬੋਹਰ, ਫਿਰੋਜ਼ਪੁਰ ਅਤੇ ਫਾਜ਼ਿਲਕ ਦੇ ਖੇਤਰਾਂ ਨੂੰ ਉਨ੍ਹਾਂ ਦੇ ਹਿੱਸੇ ਦਾ ਪਾਣੀ ਮਿਲੇਗਾ।