Headlines

ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ

ਪੈਰਿਸ, 30 ਜੁਲਾਈ

ਭਾਰਤੀ ਨਿਸ਼ਾਨੇਬਾਜ਼ਾਂ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ ਓਲੰਪਿਕ ਖੇਡਾਂ ਦੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿੱਚ ਅੱਜ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਮਨੂ ਭਾਕਰ ਨੇ ਇਸ ਤੋਂ ਪਹਿਲਾਂ 10 ਮੀਟਰ ਏਅਰ ਪਿਸਟਲ ਦੇ ਵਿਅਕਤੀਗਤ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਫੁੰਡਿਆ ਸੀ। ਇਸ ਤਰ੍ਹਾਂ ਭਾਕਰ ਨੇ ਇਸ ਓਲੰਪਿਕ ਵਿੱਚ ਦੋ ਤਗ਼ਮੇ ਭਾਰਤ ਦੀ ਝੋਲੀ ਪਾਏ ਹਨ। ਮਨੂ ਭਾਕਰ ਇੱਕ ਹੀ ਓਲੰਪਿਕ ਵਿੱਚ ਦੋ ਤਗ਼ਮੇ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ ਹੈ।