ਨਵੀਂ ਦਿੱਲੀ ( ਦਿਓਲ)-ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਘੁਟਾਲੇ ਵਿੱਚ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਕੇਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਅਗਸਤ ਤੱਕ ਵਧਾ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਸਪੈਸ਼ਲ ਜੱਜ ਕਾਵੇਰੀ ਬਵੇਜਾ ਨੇ ਉਨ੍ਹਾਂ ਦੀ ਹਿਰਾਸਤ ਵਧਾ ਦਿੱਤੀ। ਅਦਾਲਤ ਇਸ ਮਾਮਲੇ ਵਿੱਚ ਸੀਬੀਆਈ ਵੱਲੋਂ ਕੇਜਰੀਵਾਲ ਖ਼ਿਲਾਫ਼ ਦਾਇਰ ਸਪਲੀਮੈਂਟਰੀ ਚਾਰਜਸ਼ੀਟ ’ਤੇ 12 ਅਗਸਤ ਨੂੰ ਵਿਚਾਰ ਕਰ ਸਕਦੀ ਹੈ।
ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਿਚ 20 ਅਗਸਤ ਤੱਕ ਵਾਧਾ
