Headlines

ਬੰਗਾ ਤੋਂ ਅਕਾਲੀ ਵਿਧਾਇਕ ਡਾ ਸੁੱਖੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਚੰਡੀਗੜ੍ਹ ( ਦੇ ਪ੍ਰ ਬਿ)- ਸ੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਹਲਕਾ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ  ਅਕਾਲੀ ਦਲ ਨੂੰ ਛੱਡਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਸਰਕਾਰੀ ਰਿਹਾਇਸ਼ ’ਤੇ ਡਾ. ਸੁੱਖੀ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਡਾ. ਸੰਦੀਪ ਪਾਠਕ ਵੀ ਮੌਜੂਦ ਸਨ। ਪੇਸ਼ੇ ਤੋ ਡਾਕਟਰ ਸੁਖਵਿੰਦਰ ਸੁੱਖੀ ਇਸ ਸਮੇਂ ਵਿਧਾਇਕ ਤੋਂ ਬਿਨਾਂ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵੀ ਸਨ। ਅਕਾਲੀ ਦਲ ਵਿਚ ਪਏ ਰੱਫੜ ਦੌਰਾਨ ਉਹ ਹੁਣ ਤੱਕ ਸੁਖਬੀਰ ਬਾਦਲ ਦੇ ਧੜੇ ਵਿਚ ਸਨ। ਡਾ ਸੁਖੀ ਜਿਲਾ ਸ਼ਹੀਦ ਭਗਤ ਸਿੰਘ ਨਗਰ  ਦੀ ਬੰਗਾ ਵਿਧਾਨ ਸਭਾ ਸੀਟ ਤੋਂ 2017 ਵਿੱਚ ਪਹਿਲੀ ਵਾਰ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਉਹ ਮੁੜ ਅਕਾਲੀ ਦਲ ਦੀ ਟਿਕਟ ‘ਤੇ ਵਿਧਾਇਕ ਚੁਣੇ ਗਏ।