Headlines

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਵੈਨਕੂਵਰ ਏਅਰਪੋਰਟ ਤੇ ਨਿੱਘਾ ਸਵਾਗਤ

ਵੈਨਕੂਵਰ ( ਦੇ ਪ੍ਰ ਬਿ)- ਪੰਜਾਬ ਦੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਦਾ ਅੱਜ ਸਵੇਰੇ ਵੈਨਕੂਵਰ ਕੌਮਾਂਤਰੀ ਹਵਾਈ ਅੱਡੇ ਤੇ ਪੁੱਜਣ ਮੌਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਛੋਟੇ ਭਰਾਤਾ ਸ ਹਰਮੀਤ ਸਿੰਘ ਖੁੱਡੀਆਂ ਨੇ ਉਹਨਾਂ ਦਾ ਫੁੱਲਾਂ ਦੇ ਗੁਲਦਸਤੇ ਅਤੇ ਗਲਵਕੜੀ ਪਾਕੇ  ਸਵਾਗਤ ਕੀਤਾ। ਉਹਨਾਂ ਨਾਲ ਸਵਾਗਤ ਕਰਨ ਵਾਲਿਆਂ ਵਿਚ ਬਖਸ਼ੀਸ਼ ਸਿੰਘ ਜ਼ੀਰਾ, ਬਲਜਿੰਦਰ ਸਿੰਘ ਸੰਘਾ, ਮਨਜੀਤ ਸਿੰਘ ਮਾਂਗਟ, ਹਰਪ੍ਰੀਤ ਸਿੰਘ ਧਾਲੀਵਾਲ,  ਕੁਲਦੀਪ ਸਿੰਘ ਸਿੱਧੂ, ਬੂਟਾ ਢਿੱਲੋਂ, ਕੁਲਦੀਪ ਸਿੰਘ ਧਾਲੀਵਾਲ ਯੂਕੇ, ਬੌਬੀ ਜ਼ੈਲਦਾਰ ਯੂ ਐਸ ਏ,  ਸੁਖਮਿੰਦਰ ਸਿੰਘ ਸਿੱਧੂ, ਰਣਧੀਰ ਸਿੰਘ ਖੁੱਡੀਆਂ ਤੇ ਹੋਰ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਸ ਗੁਰਮੀਤ ਸਿੰਘ ਖੁੱਡੀਆਂ ਇਥੇ ਆਪਣੇ ਛੋਟੇ ਭਰਾ ਹਰਮੀਤ ਸਿੰਘ ਖੁੱਡੀਆਂ ਦੇ ਬੇਟੇ ਮਨਮੀਤ ਸਿੰਘ ਖੁੱਡੀਆਂ ਦੇ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਲਈ ਪੁੱਜੇ ਹਨ।