ਸੁਲਤਾਨਪੁਰ, 20 ਅਗਸਤ
ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਦੀ ਇੱਕ ਅਦਾਲਤ ਨੇ ਬਿਜਲੀ ਦੀ ਮਾੜੀ ਸਪਲਾਈ ਖਿਲਾਫ਼ ਧਰਨੇ ਸਬੰਧੀ ਦੋ ਦਹਾਕੇ ਪੁਰਾਣੇ ਕੇਸ ’ਚ ‘ਆਪ’ ਦੇ ਸੰਸਦ ਮੈਂਬਰ ਸੰਜੈ ਸਿੰਘ ਦੇ ਪੇਸ਼ ਨਾ ਹੋਣ ’ਤੇ ਇਤਰਾਜ਼ ਜਤਾਇਆ ਤੇ ਪੁਲੀਸ ਨੂੰ ਨਿਰਦੇਸ਼ ਦਿੱਤੇ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ 28 ਅਗਸਤ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਸਾਰੇ ਦੂਜੀ ਵਾਰ ਅਦਾਲਤ ’ਚ ਪੇਸ਼ ਹੋਣ ’ਚ ਅਸਫਲ ਰਹੇ ਹਨ।