ਸਰੀ ( ਦੇ ਪ੍ਰ ਬਿ)- ਬੀਤੇ ਐਤਵਾਰ ਨੂੰ ਹਿੰਦੂ ਮੰਦਿਰ ਸਰੀ ਵਿਖੇ ਭਾਰਤ ਦਾ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤਿਰੰਗਾ ਝੰਡਾ ਲਹਿਰਾਇਆ ਗਿਆ ਤੇ ਕੌਮੀ ਤਰਾਨਾ ਗਾਇਆ ਗਿਆ। ਵਿਸ਼ੇਸ਼ ਮਹਿਮਾਨਾਂ ਵਿਚ ਟਰੇਡ ਮਨਿਸਟਰ ਜਗਰੂਪ ਬਰਾੜ, ਐਮ ਐਲ ਏ ਜਿੰਨੀ ਸਿਮਸ, ਸਾਊਥ ਸਰੀ ਤੋਂ ਐਨ ਡੀ ਪੀ ਉਮੀਦਵਾਰ ਹਾਰੂਨ ਗੱਫਾਰ,ਸਰੀ ਨਿਊਟਨ ਤੋਂ ਉਮੀਦਵਾਰ ਜੈਸੀ ਸੁਨੜ ਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ। ਮੰਦਿਰ ਕਮੇਟੀ ਦੇ ਪ੍ਰਧਾਨ ਸ੍ਰੀ ਸਤੀਸ਼ ਕੁਮਾਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਭਾਰਤ ਦੇ ਆਜ਼ਾਦੀ ਦਿਵਸ ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ। ਮੰਚ ਸੰਚਾਲਨ ਦੀ ਜਿੰਮੇਵਾਰੀ ਵਿਨੈ ਸ਼ਰਮਾ ਨੇ ਨਿਭਾਈ। ਇਸ ਮੌਕੇ ਰੰਗਾਰੰਗ ਪ੍ਰੋਗਰਾਮ ਤੇ ਕੁਸ਼ਤੀ ਮੁਕਾਬਲੇ(ਪੁਰਸ਼ ਅਤੇ ਮਹਿਲਾ) ਵੀ ਕਰਵਾਏ ਗਏ ਜਿਹਨਾਂ ਦਾ ਲੋਕਾਂ ਨੇ ਭਰਪੂਰ ਆਨੰਦ ਮਾਣਿਆ।