Headlines

ਉਘੇ ਕਬੱਡੀ ਪ੍ਰੋਮੋਟਰ ਕੁਲਵਿੰਦਰ ਸਿੰਘ ਸੰਧੂ ਨੂੰ ਸਦਮਾ-ਮਾਤਾ ਦਾ ਸਦੀਵੀ ਵਿਛੋੜਾ

ਸਰੀ (ਦੇ ਪ੍ਰ ਬਿ)- ਨਿਊ ਕੈਨੇਡਾ ਕਬੱਡੀ ਫੈਡਰੇਸ਼ਨ ਦੇ ਜਨਰਲ ਸੈਕਟਰੀ ਸ ਕੁਲਵਿੰਦਰ ਸਿੰਘ ਸੰਧੂ ਤੇ ਕਮਲਜੀਤ ਸਿੰਘ ਸੰਧੂ ( ਯੂਨੀਵਰਸਲ ਆਟੋ ਲਿਮਟਿਡ) ਨੂੰ ਉਦੋਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਸੁਰਿੰਦਰ ਕੌਰ ਸੁਪਤਨੀ ਸਵਰਗੀ ਸ ਪਰਸਨ ਸਿੰਘ ਸੰਧੂ ਬੀਤੇ ਦਿਨ ਸਵਰਗ ਸਿਧਾਰ ਗਏ। ਉਹ ਲਗਪਗ 75 ਸਾਲ ਦੇ ਸਨ। ਉਹ ਆਪਣੇ ਪਿੱਛੇ ਦੋ ਪੁੱਤਰ ਕੁਲਵਿੰਦਰ ਸਿੰਘ ਸੰਧੂ, ਕਮਲਜੀਤ ਸੰਧੂ, ਇਕ ਧੀ  ਮਨਜਿੰਦਰ ਕੌਰ ਕੰਗ (ਯੂ ਐਸ ਏ) ਤੇ ਭਰਿਆ ਬਾਗ ਪਰਿਵਾਰ ਛੱਡ ਗਏ ਹਨ।

ਮਾਤਾ ਜੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 8 ਸਤੰਬਰ 2024 ਦਿਨ ਐਤਵਾਰ ਨੂੰ ਦੁਪਹਿਰ 2.30 ਵਜੇ ਰਿਵਰਸਾਈਡ ਫਿਊਨਰਲ ਹੋਮ 7410 ਡੈਲਟਾ  ਵਿਖੇ ਕੀਤਾ ਜਾਵੇਗਾ। ਉਪਰੰਤ ਭੋਗ ਤੇ ਅੰਤਿਮ ਅਰਦਾਸ  ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ 7050-120 ਸਟਰੀਟ ਸਰੀ ਵਿਖੇ ਹੋਵੇਗੀ। ਪਰਿਵਾਰ ਨਾਲ ਹਮਦਰਦੀ ਲਈ ਫੋਨ ਨੰਬਰ 604-307-4893 ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Leave a Reply

Your email address will not be published. Required fields are marked *