ਟੋਰਾਂਟੋ ( ਦੇ ਪ੍ਰ ਬਿ) – ਐਨ ਡੀ ਪੀ ਆਗੂ ਜਗਮੀਤ ਸਿੰਘ ਨੇ ਟਰੂਡੋ ਸਰਕਾਰ ਤੋਂ ਹਮਾਇਤ ਵਾਪਸ ਲੈਣ ਦਾ ਐਲਾਨ ਕੀਤਾ ਹੈ ।
ਜਗਮੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਟਰੂਡੋ ਨਾਲ ਆਪਣਾ 2022 ਵਿਚ ਹੋਇਆ ਸਮਝੌਤਾ ‘ਤੋੜ’ ਰਹੇ ਹਨ। ਸੋਸ਼ਲ ਮੀਡੀਆ ਉਤੇ ਜਾਰੀ ਇਕ ਵੀਡੀਓ ਸੁਨੇਹੇ ਵਿਚ ਸਮਝੌਤਾ ਤੋੜਨ ਦਾ ਐਲਾਨ ਕਰਦਿਆਂ ਜਗਮੀਤ ਸਿੰਘ ਨੇ ਕਿਹਾ, ‘‘ਟਰੂਡੋ ਨੇ ਵਾਰ-ਵਾਰ ਸਾਬਤ ਕੀਤਾ ਹੈ ਕਿ ਉਹ ਕਾਰਪੋਰੇਟ ਲਾਲਚ ਅੱਗੇ ਝੁਕਦੇ ਰਹਿਣਗੇ।’’ ਉਨ੍ਹਾਂ ਦਾ ਇਸ਼ਾਰਾ ਸਰਕਾਰ ਦੇ ਮਹਿੰਗਾਈ ਨੂੰ ਨੱਥ ਪਾਉਣ ਵਿਚ ਨਾਕਾਮ ਰਹਿਣ ਵੱਲ ਸੀ।
ਜਗਮੀਤ ਸਿੰਘ ਨੇ ਨਾਲ ਹੀ ਐਲਾਨ ਕੀਤਾ ਕਿ ਉਹ ਆਗਾਮੀ ਚੋਣਾਂ ਵਿਚ ਆਪਣੀ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਹੋਣਗੇ। ਉਨ੍ਹਾਂ ਕਿਹਾ, ‘‘ਲਿਬਰਲਾਂ ਨੇ ਲੋਕਾਂ ਦੀ ਹੇਠੀ ਕੀਤੀ ਹੈ, ਉਹ ਹਕੂਮਤ ਦਾ ਇਕ ਹੋਰ ਮੌਕਾ ਹਾਸਲ ਕਰਨ ਦੇ ਹੱਕਦਾਰ ਨਹੀਂ ਹਨ।’’