ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ, ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਕਰਨਗੇ ਸ਼ਿਰਕਤ-
ਵੈਨਕੂਵਰ,5 ਸਤੰਬਰ (ਮਲਕੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈਡ ਗ੍ਰੰਥੀ ਅਤੇ ਮਹਾਨ ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਸਰੀ ਸਥਿਤ ਗੁ: ਦੂਖ ਨਿਵਾਰਨ ਸਾਹਿਬ ਵਿਖੇ 12 ਤੋਂ 24 ਸਤੰਬਰ ਤੀਕ ਇਕ ਮਹਾਨ ਅੰਮ੍ਰਿਤ ਰਸ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਸ ਸਬੰਧੀ ਲੋੜੀਂਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਗਈਆਂ ਹਨ।
ਉਕਤ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਨਰਿੰਦਰ ਸਿੰਘ ਨੇ ਇਸ ਸਬੰਧੀ ਵਿਸਥਾਰਿਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਕੀਰਤਨ ਦਰਬਾਰ ’ਚ ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ (ਲੁਧਿਆਣੇ ਵਾਲੇ) ਪੰਜਾਬ ਤੋਂ ਕੈਨੇਡਾ ਪਹੁੰਚ ਕੇ ਜਿੱਥੇ ਕਿ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ, ਉਥੇ ਪੰਥ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਅਤੇ ਭਾਈ ਮਨਿੰਦਰ ਸਿੰਘ ਦੇ ਰਾਗੀ ਜੱਥਿਆਂ ਵੱਲੋਂ ਵੀ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਦੌਰਾਨ ਅੰਮ੍ਰਿਤ ਸੰਚਾਰ ਵੀ ਕੀਤਾ ਜਾਵੇਗਾ।