Headlines

ਐਬਸਫੋਰਡ ਵਿਚ 28ਵਾਂ ਲੋਕ ਵਿਰਸਾ ਮੇਲਾ 22 ਸਤੰਬਰ ਨੂੰ

ਐਬਸਫੋਰਡ ( ਦੇ ਪ੍ਰ ਬਿ)- ਲੋਕ ਵਿਰਸਾ ਕਲਚਰਲ ਐਸੋਸੀਏਸ਼ਨ ਵਲੋਂ 28ਵਾਂ ਲੋਕ ਵਿਰਸਾ ਮੇਲਾ ਇਸ ਵਾਰ 22 ਸਤੰਬਰ ਦਿਨ ਐਤਵਾਰ ਨੂੰ ਦੁਪਹਿਰ 1 ਵਜੇ ਤੋਂ ਸ਼ਾਮ 7 ਵਜੇ ਤੱਕ ਰੋਟਰੀ ਸਟੇਡੀਅਮ ਐਬਸਫੋਰਡ ਵਿਖੇ ਕਰਵਾਇਆ ਜਾ ਰਿਹਾ ਹੈ। ਸਵਰਗੀ ਸ੍ਰੋਮਣੀ ਸ਼ਾਇਰ ਡਾ ਸੁਰਜੀਤ ਪਾਤਰ ਨੂੰ ਸਮਰਪਿਤ ਇਸ ਮੇਲੇ ਦੌਰਾਨ ਉਘੇ ਲੋਕ ਗਾਇਕ ਰਵਿੰਦਰ ਗਰੇਵਾਲ, ਦੋਗਾਣਾ ਜੋੜੀ ਲੱਖਾ ਤੇ ਨਾਜ, ਸੁਰਮਨੀ ਤੇ ਬਿੱਟੂ ਖੰਨੇਵਾਲਾ ਵਲੋਂ ਪੇਸ਼ ਸਭਿਆਚਾਰਕ ਗਾਇਕੀ ਤੋਂ ਇਲਾਵਾ ਢਾਡੀ, ਕਵੀਸ਼ਰ ਤੇ ਕੋਰੀਓਗ੍ਰਾਫੀ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਚੇਅਰਮੈਨ ਗੁਰਮੇਲ ਸਿੰਘ ਧਾਮੀ  ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਮੇਲੇ ਦੌਰਾਨ ਗਦਰੀ ਦੇਸ਼ ਭਗਤਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਘੇ ਇਤਿਹਾਸਕਾਰ ਸੋਹਣ ਸਿੰਘ ਪੂਨੀ ਦੀ ਪੁਸਤਕ ਭਾਈ ਮੇਵਾ ਸਿੰਘ ਦੀ ਸ਼ਹੀਦੀ ਲੋਕ ਅਰਪਤਿ ਕੀਤੀ ਜਾਵੇਗੀ। ਮੇਲੇ ਦੌਰਾਨ ਗਿੱਧਾ ਤੇ ਭੰਗੜੇ ਦੀ ਪੇਸ਼ਕਾਰੀ ਤੋਂ ਇਲਾਵਾ ਬੱਚਿਆਂ ਲਈ ਰਾਈਡਜ ਅਤੇ ਫੂਡ ਸਟਾਲਾਂ ਦਾ ਵੀ ਪ੍ਰਬੰਧ ਹੋਵੇਗਾ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 604-217-0755 ਜਾਂ 778-861-7741 ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *