Headlines

ਪੱਤਰਕਾਰ ਅਤੇ ਲੇਖਕ ਦਿਲਬਾਗ ਸਿੰਘ ਗਿੱਲ ਦਾ ਦੁਖਦਾਈ ਵਿਛੋੜਾ

ਅੰਮ੍ਰਿਤਸਰ ( ਭੰਗੂ)- ‘ਪੰਜਾਬੀ ਟ੍ਰਿਬਿਊਨ’ ਦੇ ਅਟਾਰੀ ਤੋਂ ਪੱਤਰਕਾਰ ਤੇ ਵਾਰਤਕ ਲੇਖਕ ਦਿਲਬਾਗ ਸਿੰਘ ਗਿੱਲ ਦਾ ਬੀਤੇ ਦਿਨ ਅਚਾਨਕ ਦੇਹਾਂਤ ਹੋ ਗਿਆ। ਉਹ 58 ਸਾਲ ਦੇ ਸਨ। ਉਹ ਪਿਛਲੇ ਕਈ ਦਿਨਾਂ ਤੋਂ ਡੇਂਗੂ ਦੀ ਬੀਮਾਰੀ ਤੋਂ ਪੀੜਤ ਸਨ। । ਉਨ੍ਹਾਂ ਦਾ ਜਨਮ 1966 ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਅਬਦਾਲ ’ਚ ਹੋਇਆ ਸੀ ਤੇ ਉਹ ਕੁਝ ਸਮਾਂ ਪਹਿਲਾਂ ਹੀ ਅਧਿਆਪਕ ਵਜੋਂ ਸੇਵਾਮੁਕਤ ਹੋਏ ਸਨ। । ਉਨ੍ਹਾਂ ਦੇ ਪਰਿਵਾਰ ਵਿੱਚ ਮਾਤਾ ਤੇ ਦੋ ਅਣਵਿਆਹੇ ਪੁੱਤਰ ਦਿਲਵਿੰਦਰ ਸਿੰਘ ਅਤੇ ਮਨਵਿੰਦਰ ਸਿੰਘ ਹਨ। ਸ੍ਰੀ ਗਿੱਲ ਦੀ ਪਤਨੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਅਫ਼ਸੋਸ ਜ਼ਾਹਰ ਕਰਦਿਆਂ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਲਿਖੀਆਂ ਪੁਸਤਕਾਂ ‘ਪਿਆਰੇ ਪੰਛੀ’ ਅਤੇ ‘ਮਾਝੇ ਵਿਚਲੀਆਂ ਮੁਗਲ ਕਾਲ ਅਤੇ ਸਿੱਖ ਰਾਜ ਦੀਆਂ ਵਿਰਾਸਤੀ ਇਮਾਰਤਾਂ’ ਪੰਜਾਬੀ ਸਾਹਿਤ ਵਿਚ ਮਹੱਤਵਪੂਰਨ ਸਥਾਨ ਰੱਖਦੀਆਂ ਹਨ।

Leave a Reply

Your email address will not be published. Required fields are marked *