ਕੈਲਗਰੀ ( ਦੇ ਪ੍ਰ ਬਿ)- ਇਥੋਂ ਦੇ ਦੁਲਟ ਪਰਿਵਾਰ ਨੂੰ ਉਦੋਂ ਗਹਿਰਾ ਸਦਮਾ ਪੁੱਜਾ ਜਦੋਂ ਪਰਿਵਾਰ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਬਖਸ਼ੀਸ਼ ਕੌਰ (ਸੁਪਤਨੀ ਸ ਸਰਵਣ ਸਿੰਘ ਦੁਲਟ) ਸਦੀਵੀ ਵਿਛੋੜਾ ਦੇ ਗਏ। ਉਹ ਲਗਪਗ 85 ਸਾਲ ਦੇ ਸਨ। ਉਹ ਆਪਣੇ ਪਿੱਛੇ ਪਤੀ, ਦੋ ਪੁੱਤਰ ਦਿਲਬਾਗ ਸਿੰਘ ਦੁਲਟ , ਜਸਪਾਲ ਸਿੰਘ ਦੁਲਟ ,ਸਪੁਤਰੀ ਮਨਜਿੰਦਰ ਕੌਰ ਬੈਂਸ ( ਸੁਪਤਨੀ ਅਮਰਪ੍ਰੀਤ ਸਿੰਘ ਬੈਂਸ) ਤੇ ਭਰਿਆ ਬਾਗ ਪਰਿਵਾਰ ਛੱਡ ਗਏ ਹਨ। ਮਾਤਾ ਜੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 30 ਸਤੰਬਰ ਦਿਨ ਸੋਮਵਾਰ ਨੂੰ ਬਾਦ ਦੁਪਹਿਰ 1 ਵਜੇ ਕੰਟਰੀ ਹਿਲ ਫਿਊਨਰਲ ਹੋਮ 11995-16 ਸਟਰੀਟ ਨਾਰਥ ਈਸਟ ਕੈਲਗਰੀ ਵਿਖੇ ਕੀਤਾ ਜਾਵੇਗਾ। ਉਪਰੰਤ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਹੋਵੇਗੀ। ਪਰਿਵਾਰ ਨਾਲ ਹਮਦਰਦੀ ਲਈ ਫੋਨ ਨੰਬਰ 403-797-4900 ਤੇ ਸੰਪਰਕ ਕੀਤਾ ਜਾ ਸਕਦਾ ਹੈ।