Headlines

ਹਰਦੀਪ ਸਿੰਘ ਗਿੱਲ ਵੱਲੋਂ ਹਰਿਆਣਾ ਦੇ ਰਾਜਪਾਲ ਨਾਲ ਮੁਲਾਕਾਤ

ਰਾਕੇਸ਼ ਨਈਅਰ ਚੋਹਲਾ
ਜੰਡਿਆਲਾ ਗੁਰੂ/ਤਰਨਤਾਰਨ,18 ਅਕਤੂਬਰ
ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਭਾਜਪਾ ਦੇ ਇੰਚਾਰਜ ਹਰਦੀਪ ਸਿੰਘ ਗਿੱਲ ਜਰਨਲ ਸਕੱਤਰ ਪੰਜਾਬ ਭਾਜਪਾ ਐਸ.ਸੀ ਮੋਰਚਾ ਵੱਲੋਂ ਚੰਡੀਗੜ੍ਹ ਵਿਖੇ ਹਰਿਆਣਾ ਦੇ ਗਵਰਨਰ ਸ੍ਰੀ ਬੰਡਾਰੂ ਦੱਤਾਤ੍ਰੇਯਾ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਹਰਿਆਣਾ ਵਿੱਚ ਨਵੀਂ ਸਰਕਾਰ ਦੇ ਗਠਨ ਦੀ ਮੁਬਾਰਕਬਾਦ ਦਿੱਤੀ। ਇਸ ਦੌਰਾਨ ਗਿੱਲ ਵੱਲੋਂ ਹਰਿਆਣਾ ਦੀ ਕੈਬਨਿਟ ਵਿੱਚ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਦੀ ਸਿਫਾਰਸ਼ ‘ਤੇ ਦਲਿਤ ਭਾਈਚਾਰੇ ਨਾਲ ਸੰਬੰਧਿਤ ਦੋ ਮੰਤਰੀਆਂ ਕ੍ਰਿਸ਼ਨ ਕੁਮਾਰ ਬੇਦੀ ‌ਅਤੇ ਕਿਸ਼ਨ ਲਾਲ ਪੰਵਾਰ ਨੂੰ ਸ਼ਾਮਿਲ ਕਰਨ ਲਈ ਵੀ ਗਵਰਨਰ ਦਾ ਧੰਨਵਾਦ ਕੀਤਾ। ਹਰਦੀਪ ਸਿੰਘ ਗਿੱਲ ਵੱਲੋਂ ਪਿਛਲੀ ਦਿਨੀਂ ਮਾਨਯੋਗ ਸੁਪਰੀਮ ਕੋਰਟ ਵੱਲੋਂ ਰਾਖਵੇਂਕਰਨ ਦੇ ਸੰਬੰਧ ਵਿੱਚ ਦਿੱਤੇ ਫੈਸਲੇ ਅਤੇ ਇਸ ਨੂੰ ਲੈ ਕੇ ਪੰਜਾਬ ਦੇ ਮਜ੍ਹਬੀ ਸਿੱਖ,ਵਾਲਮੀਕੀ ਭਾਈਚਾਰੇ ਦੀਆਂ ਭਾਵਨਾਵਾਂ ਬਾਰੇ ਵੀ ਰਾਜਪਾਲ ਹਰਿਆਣਾ ਨੂੰ ਜਾਣੂ ਕਰਵਾਇਆ ‌ਗਿਆ।ਪੰਜਾਬ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵੀ  ਰਾਜਪਾਲ ਨੂੰ ਦੱਸਿਆ ਗਿਆ।
ਫੋਟੋ ਕੈਪਸ਼ਨ:ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਯਾ ਨਾਲ ਮੁਲਾਕਾਤ ਦੌਰਾਨ ਹਲਕਾ ਜੰਡਿਆਲਾ ਤੋਂ ਭਾਜਪਾ ਦੇ ਇੰਚਾਰਜ ਹਰਦੀਪ ਸਿੰਘ ਗਿੱਲ।