Headlines

ਡਾ. ਗੁਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਹੀਦ ਕਰਮ ਸਿੰਘ ਬਬਰ ਅਕਾਲੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ

ਸਰੀ, 22 ਅਕਤੂਬਰ (ਹਰਦਮ ਮਾਨ)-ਬੀਤੇ ਦਿਨ ਦਸ਼ਮੇਸ਼ ਪੰਜਾਬੀ ਸਕੂਲ ਐਬਸਫੋਰਡ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਸਿੱਧ ਵਿਦਵਾਨ, ਲੇਖਕ ਅਤੇ ਬੁਲਾਰੇ ਡਾ. ਗੁਰਵਿੰਦਰ ਸਿੰਘ ਨੇ ਕੈਨੇਡਾ ਤੋਂ ਪੰਜਾਬ ਜਾ ਕੇ ਸ਼ਹੀਦ ਹੋਣ ਵਾਲੇ ਬਬਰ ਅਕਾਲੀ ਸ਼ਹੀਦ ਭਾਈ ਕਰਮ ਸਿੰਘ ਦੌਲਤਪੁਰ ਦੇ ਜੀਵਨ ਬਾਰੇ ਵਿਸ਼ੇਸ਼ ਚਾਨਣਾ ਪਾਇਆ। ਉਹਨਾਂ ਨੇ ਗੁਰੂ ਨਾਨਕ ਜਹਾਜ਼ ਦੇ ਸਫਰ ਅਤੇ ਉਸ ਦੇ ਅਸਲ ਇਤਿਹਾਸ ਦੇ ਪੱਖਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਸਬੰਧੀ ਬਾਬਾ ਗੁਰਦਿੱਤ ਸਿੰਘ ਦੀ ਲਿਖਤ ਕਿਤਾਬ ‘ਗੁਰੂ ਨਾਨਕ ਜਹਾਜ਼’ ਸਕੂਲ ਦੇ ਪ੍ਰਿੰਸੀਪਲ ਜਸਪਾਲ ਸਿੰਘ ਅਤੇ ਵਿਦਿਆਰਥੀ ਨੂੰ ਭੇਟ ਕੀਤੀ। ਦਸ਼ਮੇਸ਼ ਪੰਜਾਬੀ ਸਕੂਲ ਦੇ ਵਿਦਿਆਰਥੀਆਂ ਨੇ ਉਹਨਾਂ ਦੇ ਵਿਚਾਰ ਬਹੁਤ ਗ਼ੌਰ ਨਾਲ ਸੁਣੇ ਅਤੇ ਇਤਹਾਸ ਸੰਬੰਧੀ ਕੁਝ ਸਵਾਲ ਵੀ ਪੁੱਛੇ ਜਿਹਨਾਂ ਦੇ ਜਵਾਬ ਡਾ. ਗੁਰਵਿੰਦਰ ਸਿੰਘ ਨੇ ਦਿਲਚਸਪੀ ਨਾਲ ਦਿੱਤੇ।

 ਇਸ ਮੌਕੇ ‘ਤੇ ਦਸ਼ਮੇਸ਼ ਪੰਜਾਬੀ ਸਕੂਲ ਦੇ ਪ੍ਰਿੰਸੀਪਲ ਜਸਪਾਲ ਸਿੰਘ ਵੱਲੋਂ ਬੁਲਾਰੇ ਡਾ. ਗੁਰਵਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ। ਇੱਥੇ ਜ਼ਿਕਰਯੋਗ ਹੈ ਕਿ ਸ਼ਹੀਦ ਭਾਈ ਕਰਮ ਸਿੰਘ ਬਬਰ ਅਕਾਲੀ ਐਬਸਫੋਰਡ ਦੇ ਵਾਸੀ ਸਨ। ਉਹਨਾਂ ਨੇ ਆਪਣੀ ਜ਼ਮੀਨ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਨੂੰ ਭੇਟ ਕਰਕੇ, ਪੰਜਾਬ ਜਾ ਕੇ ਸ਼ਹੀਦੀ ਦਿੱਤੀ ਸੀ।