ਵੈਨਕੂਵਰ ( ਜੋਗਿੰਦਰ ਸਿੰਘ ਸੁੰਨੜ)-ਇੰਡੀਆ ਕੌਂਸਲੇਟ ਜਨਰਲ ਵੈਨਕੂਵਰ ਵਲੋਂ ਹਰ ਸਾਲ ਦੀ ਤਰਾਂ ਭਾਰਤ ਸਰਕਾਰ ਦੇ ਸੇਵਾਮੁਕਤ ਕਰਮਚਾਰੀਆਂ ਲਈ ਲਾਈਫ ਸਰਟੀਫਿਕੇਟ ਦੇਣ ਲਈ ਇਕ ਕੈਂਪ ਮਿਤੀ 2 ਨਵੰਬਰ ਦਿਨ ਸ਼ਨੀਵਾਰ ਅਤੇ 16 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਰੌਸ ਸਟਰੀਟ ਵੈਨਕੂਵਰ ਵਿਖੇ ਲਗਾਏ ਜਾ ਰਹੇ ਹਨ। ਚਾਹਵਾਨ ਇਸ ਕੈਂਪ ਦਾ ਲਾਭ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਗੁਰੂ ਘਰ ਦੇ ਫੋਨ ਨੰਬਰ604-322-5610 ਤੇ ਸੰਪਰਕ ਕੀਤਾ ਜਾ ਸਕਦਾ ਹੈ।