Headlines

ਡਾ ਮਹਿਲ ਸਿੰਘ ਖਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਦੇ ਪਹਿਲੇ ਵਾਈਸ ਚਾਂਸਲਰ ਨਿਯੁਕਤ

ਅੰਮ੍ਰਿਤਸਰ ( ਭੰਗੂ)- ਸੁਪਰੀਮ ਕੋਰਟ ਦੇ ਫੈਸਲੇ ਉਪਰੰਤ ਨਵੀਂ ਬਣੀ ਖਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਦਾ ਪਹਿਲਾ ਵਾਈਸ ਚਾਂਸਲਰ  ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੂੰ  ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਯੂਨੀਵਰਸਿਟੀ ਦੇ ਚਾਂਸਲਰ ਸੱਤਿਆਜੀਤ ਸਿੰਘ ਮਜੀਠੀਆ, ਪ੍ਰੋ-ਚਾਂਸਲਰ ਰਾਜਿੰਦਰ ਮੋਹਨ ਸਿੰਘ ਛੀਨਾ ਅਤੇ ਗਵਰਨਿੰਗ ਬਾਡੀ ਦੇ ਮੈਂਬਰਾਂ ਦੀ ਮੌਜੂਦਗੀ ’ਚ ਅਹੁਦਾ ਸੰਭਾਲਿਆ। ਉਨ੍ਹਾਂ ਤੋਂ ਇਲਾਵਾ ਡਾ. ਖੁਸ਼ਵਿੰਦਰ ਨੂੰ ’ਵਰਸਿਟੀ ਦਾ ਰਜਿਸਟਰਾਰ, ਡਾ. ਸੁਰਿੰਦਰ ਕੌਰ ਨੂੰ ਡੀਨ ਅਕਾਦਮਿਕ ਮਾਮਲੇ , ਡਾ. ਆਰਕੇ ਧਵਨ ਨੂੰ ਡੀਨ ਰਿਸਰਚ ਅਤੇ ਡਾ. ਕੰਵਲਜੀਤ ਸਿੰਘ ਨੂੰ ਕੰਟਰੋਲਰ ਪ੍ਰੀਖਿਆਵਾਂ ਤਾਇਨਾਤ ਕੀਤਾ ਗਿਆ। ਡਾ. ਮਹਿਲ ਸਿੰਘ ਵੱਖ-ਵੱਖ ਸੰਸਥਾਵਾਂ ਦੇ ਪ੍ਰਿੰਸੀਪਲ ਵਜੋਂ 35 ਸਾਲਾਂ ਤੋਂ ਵਧੇਰੇ ਟੀਚਿੰਗ ਅਤੇ ਪ੍ਰਸ਼ਾਸਨਿਕ ਤਜਰਬਾ ਹਾਸਲ ਹੈ। ਉਨ੍ਹਾਂ ਨੂੰ ਯੂਨੀਵਰਸਿਟੀ ਦੀ ਗਵਰਨਿੰਗ ਬਾਡੀ ਵੱਲੋਂ ਪਿਛਲੇ ਦਿਨੀਂ ਵਿਸ਼ੇਸ਼ ਗਠਿਤ ਕੀਤੀ ਗਈ ਖੋਜ ਅਤੇ ਸਕਰੀਨਿੰਗ ਕਮੇਟੀ ਵੱਲੋਂ ਪ੍ਰਾਪਤ ਅਰਜ਼ੀਆਂ ਦੀ ਘੋਖ ਕਰਨ ਤੋਂ ਬਾਅਦ ਚੁਣਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਖ਼ਾਲਸਾ ਯੂਨੀਵਰਸਿਟੀ ਨੂੰ 2017 ’ਚ ਸਮੇਂ ਦੀ ਕੈਪਟਨ ਸਰਕਾਰ ਵੱਲੋਂ ਰੱਦ ਕੀਤਾ ਗਿਆ ਸੀ। ਇਸ ਮਗਰੋਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਇਸ ਸਬੰਧੀ ਸੁਪਰੀਮ ਕੋਰਟ ’ਚ ਕੇਸ ਦਾਇਰ ਕੀਤਾ ਗਿਆ ਸੀ। ਅਦਾਲਤ ਨੇ 3 ਅਕਤੂਬਰ, 2024 ਨੂੰ ਇਤਿਹਾਸਕ ਫੈਸਲੇ ਰਾਹੀਂ ’ਵਰਸਿਟੀ ਰੀਪੀਲ ਐਕਟ-2017 ਨੂੰ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਖ਼ਾਲਸਾ ਯੂਨੀਵਰਸਿਟੀ ਨੂੰ ਸੁਰਜੀਤ ਕੀਤਾ ਹੈ।

Leave a Reply

Your email address will not be published. Required fields are marked *