Headlines

ਹਾਈਕੋਰਟ ਵਲੋਂ ਮਾਲਵਿੰਦਰ ਮਾਲੀ ਨੂੰ ਰਿਹਾਅ ਕਰਨ ਦੇ ਹੁਕਮ

ਮੁਹਾਲੀ-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਉੱਘੇ  ਚਿੰਤਕ ਤੇ ਰਾਜਸੀ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਰਾਹਤ ਦਿੰਦਿਆਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ, ਮਾਲੀ ਨੇ ਜ਼ਮਾਨਤ ਸਬੰਧੀ ਹੇਠਲੀ ਅਦਾਲਤ ਜਾਂ ਉੱਚ ਅਦਾਲਤ ਵਿੱਚ ਅਰਜ਼ੀ ਦਾਖ਼ਲ ਨਹੀਂ ਕੀਤੀ ਸੀ। ਹਾਈ ਕੋਰਟ ਨੇ ਮਾਮਲੇ ਦੇ ਵੱਖ-ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਹੇਠਲੀ ਅਦਾਲਤ ਨੂੰ ਆਦੇਸ਼ ਦਿੱਤੇ ਹਨ ਕਿ ਮਾਲਵਿੰਦਰ ਨੂੰ ਜ਼ਮਾਨਤੀ ਬਾਂਡ ਭਰਵਾ ਕੇ ਜੇਲ੍ਹ ’ਚੋਂ ਰਿਹਾਅ ਕੀਤਾ ਜਾਵੇ। ਹਾਈ ਕੋਰਟ ਦੇ ਇਸ ਤਾਜ਼ਾ ਫ਼ੈਸਲੇ ਨਾਲ ਇਨਸਾਫ਼ ਪਸੰਦ ਲੋਕਾਂ ਦਾ ਨਿਆਂਪਾਲਿਕਾ ਵਿੱਚ ਵਿਸ਼ਵਾਸ ਵਧਿਆ ਹੈ। ਮਾਲੀ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਮੁਹਾਲੀ ਅਦਾਲਤ ਵਿੱਚ ਇਸ ਮਾਮਲੇ ਦੀ ਅਗਲੀ ਸੁਣਵਾਈ 11 ਨਵੰਬਰ ਨੂੰ ਹੋਵੇਗੀ। ਹਾਈ ਕੋਰਟ ਨੇ ਮਾਲਵਿੰਦਰ ਮਾਲੀ ਖ਼ਿਲਾਫ਼ ਦਰਜ ਐੱਫ਼ਆਈਆਰ ਰੱਦ ਕਰਨ ਸਬੰਧੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਤੇ ਪੁਲੀਸ ਨੂੰ ਅਗਲੇ ਸਾਲ 24 ਜਨਵਰੀ ਨੂੰ ਆਪਣਾ ਪੱਖ ਰੱਖਣ ਲਈ ਕਿਹਾ ਹੈ। ਮਾਲੀ ਦੇ ਭਰਾ ਰਣਜੀਤ ਸਿੰਘ ਗਰੇਵਾਲ ਨੇ ਝੂਠਾ ਪਰਚਾ ਰੱਦ ਕਰਵਾਉਣ ਲਈ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ।