Headlines

ਇੰਗਲੈਂਡ ਦੇ ਗੁਰੂ ਘਰਾਂ ਚ ਬੰਦੀ ਛੋੜ ਦਿਵਸ ਦੇ ਸਬੰਧ ਚ ਕਰਵਾਏ ਗਏ ਵਿਸ਼ਾਲ ਧਾਰਮਿਕ ਸਮਾਗਮ 

ਲੈਸਟਰ (ਇੰਗਲੈਂਡ),2ਨਵੰਬਰ(ਸੁਖਜਿੰਦਰ ਸਿੰਘ ਢੱਡੇ)-ਭਾਰਤ ਦੀ ਤਰ੍ਹਾਂ ਵਿਦੇਸ਼ਾਂ ਵਿੱਚ ਵੀ ਦਿਵਾਲੀ ਦਾ ਤਿਉਹਾਰ ਅਤੇ ਬੰਦੀ ਛੋੜ ਦਿਵਸ ਵੱਡੇ ਪੱਧਰ ਤੇ ਮਨਾਇਆ। ਇਸੇ ਤਰ੍ਹਾਂ ਇੰਗਲੈਂਡ ਦੇ ਵੱਖ ਵੱਖ ਸ਼ਹਿਰਾਂ ਚ ਵੀ ਬੰਦੀ ਛੋੜ ਦਿਵਸ ਦੇ ਸਬੰਧ ਚ ਵੱਖ ਵੱਖ ਸ਼ਹਿਰਾਂ ਦੇ ਗੁਰੂ ਘਰਾਂ ਚ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ।ਇਸ ਮੌਕੇ ਤੇ ਵੱਖ ਵੱਖ ਰਾਗੀ ਢਾਡੀ ਅਤੇ ਕਵੀਸ਼ਰੀ ਜਥਿਆਂ ਵੱਲੋਂ ਗੁਰਬਾਣੀ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਤੇ ਸੰਗਤਾਂ ਵੱਲੋਂ ਜਿਥੇ ਆਪਣੇ ਘਰਾਂ ਚ ਦੀਪਮਾਲਾ ਕੀਤੀ ਗਈ ਉਥੇ ਗੁਰੂ ਘਰਾਂ ਚ ਵੀ ਬੰਦੀ ਛੋੜ ਦਿਵਸ ਦੇ ਸਬੰਧ ਚ ਦੀਵੇ ਜਗਾ ਕੇ ਅਤੇ ਗੁਰੂ ਮਹਾਰਾਜ ਅੱਗੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਇਕ ਦੂਜੇ ਨੂੰ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।ਇਸ ਮੌਕੇ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਤੇ ਸੰਗਤਾਂ ਦੀ ਆਮਦ ਵੱਡੀ ਗਿਣਤੀ ਚ ਹੋਣ ਕਾਰਨ ਸੰਗਤਾਂ ਵੱਲੋਂ ਲੰਮੀਆਂ ਕਤਾਰਾਂ ਲਗਾ ਕੇ ਮੱਥਾ ਟੇਕਣ ਲਈ ਕਈ ਘੰਟਿਆਂ ਬੱਧੀ ਇੰਤਜ਼ਾਰ ਕੀਤਾ ਗਿਆ ।