Headlines

ਬੁੱਢਾ ਦਲ ਦੇ ਸਥਾਪਨਾ ਦਿਵਸ ਸਬੰਧੀ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਜਥੇਦਾਰ ਗਿ. ਰਘਬੀਰ ਸਿੰਘ, ਜਥੇਦਾਰ ਸੁਲਤਾਨ ਸਿੰਘ ਨੇ ਉਚੇਚੇ ਤੌਰ ਤੇ ਹਾਜ਼ਰੀ ਭਰੀ-

ਹਰ ਸਾਲ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦਾ ਸਥਾਪਨਾ ਦਿਵਸ ਸਮਾਗਮ ਹੋਵੇਗਾ: ਬਾਬਾ ਬਲਬੀਰ ਸਿੰਘ

ਸ੍ਰੀ ਹਜ਼ੂਰ ਸਾਹਿਬ- ਸ਼੍ਰੋਮਣੀ  ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਦਸਿਆ ਕਿ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦਾ ਸਥਾਪਨਾ ਦਿਵਸ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਪ੍ਰਥਾਏ ਪਰਸੋਂ ਰੋਜ਼ ਤੋਂ ਅਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ। ਉਪਰੰਤ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਇਸ ਸਮੇਂ ਸਿੰਘ ਸਾਹਿਬ ਗਿ. ਰਘਬੀਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿ. ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਗੁ: ਲੰਗਰ ਸਾਹਿਬ ਦੇ ਮੁਖੀ ਸੰਤ ਬਾਬਾ ਬਲਵਿੰਦਰ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਬਾਬਾ ਰਾਮ ਸਿੰਘ ਅਤੇ ਸ. ਰਵਿੰਦਰ ਸਿੰਘ ਬੁੰਗਈ ਤੋਂ ਇਲਾਵਾ ਬਾਕੀ ਸਿੱਖ ਸਾਹਿਬਾਨ, ਗਿਆਨੀਆਂ, ਪ੍ਰਚਾਰਕਾਂ, ਕਥਾਵਾਚਕਾਂ ਅਤੇ ਨਿਹੰਗ ਸਿੰਘ ਫੌਜਾਂ ਨੇ ਸਰਧਾ ਭਾਵਨਾ ਨਾਲ ਹਾਜ਼ਰੀ ਭਰੀ।

ਉਨ੍ਹਾਂ ਕਿਹਾ ਭੋਗ ਉਪਰੰਤ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਬੁੱਢਾ ਦਲ ਨੇ ਕਿਹਾ ਕਿ ਗੁਰੂ ਮਹਾਰਾਜ ਦਾ ਲੱਖ-ਲੱਖ ਸ਼ੁਕਰਾਨਾ ਹੈ ਕਿ ਨਿਰਵਘਨ ਅਖੰਡ ਗੁਰਬਾਣੀ ਜਾਪ ਹੋਇਆ ਹੈ, ਭੋਗ ਪਏ ਹਨ, ਗੁਰਬਾਣੀ ਕੀਰਤਨ ਦਾ ਪ੍ਰਵਾਹ ਚੱਲਿਆ ਹੈ। ਬਾਬਾ ਬਲਬੀਰ ਸਿੰਘ ਨੇ ਕਿਹਾ ਬੁੱਢਾ ਦਲ ਦੇ ਸਥਾਪਨਾ ਦਿਵਸ ਮਨਾਉਣ ਦੀ ਪਰੰਪਰਾ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਤੇ ਹਰ ਸਾਲ ਦੀ ਤਰ੍ਹਾਂ ਇਹ ਸਮਾਗਮ ਹੋਇਆ ਕਰੇਗਾ। ਇਸ ਸਮੇਂ ਉਨ੍ਹਾਂ ਨਾਲ ਬਾਬਾ ਪਰਮਜੀਤ ਸਿੰਘ ਮਹਾਂਕਾਲ, ਬਾਬਾ ਗੁਰਸ਼ੇਰ ਸਿੰਘ, ਸ. ਇੰਦਰਪਾਲ ਸਿੰਘ ਫੌਜੀ ਰਿਕੀ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਵਿਸ਼ਪ੍ਰਤਾਪ ਸਿੰਘ, ਬਾਬਾ ਰਣਜੋਧ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਈਸ਼ਰ ਸਿੰਘ, ਬਾਬਾ ਗੁਰਮੁੱਖ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਗਗਨਦੀਪ ਸਿੰਘ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਲਛਮਣ ਸਿੰਘ, ਬਾਬਾ ਜੱਸਾ ਸਿੰਘ, ਭਾਈ ਮਾਨ ਸਿੰਘ ਆਦਿ ਹਾਜ਼ਰ ਸਨ।