Headlines

ਮਾਤਾ ਪਰਮਜੀਤ ਕੌਰ ਰਾਏ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਤੇ ਅੰਤਿਮ ਅਰਦਾਸ

ਕੈਲਗਰੀ ( ਦਲਬੀਰ ਜੱਲੋਵਾਲੀਆ)-ਕੈਲਗਰੀ ਦੇ ਉਘੇ ਬਿਜਨਸਮੈਨ ਜਤਿੰਦਰ ਸਹੇੜੀ ਤੇ ਜਸਪਾਲ ਸਿੰਘ ਰਾਏ ਦੇ ਸਤਿਕਾਰਯੋਗ ਮਾਤਾ ਪਰਮਜੀਤ ਕੌਰ ਰਾਏ  (ਸੁਪਤਨੀ ਸ ਹਰਨੇਕ ਸਿੰਘ ਰਾਏ) ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਅੱਜ ਕੰਟਰੀ ਹਿੱਲ ਕਰੀਮੋਰਟੋਰੀਅਮ ਕੈਲਗਰੀ ਵਿਖੇ ਪੂਰੀਆਂ ਧਾਰਮਿਕ ਰਸਮਾਂ ਨਾਲ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਜੁੜੇ ਪਰਿਵਾਰਕ ਰਿਸ਼ਤੇਦਾਰਾਂ, ਦੋਸਤਾਂ ਮਿੱਤਰਾਂ ਤੇ ਭਾਈਚਾਰੇ ਦੇ ਲੋਕਾਂ ਨੇ ਮਾਤਾ ਜੀ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ  ਰਣਬੀਰ ਸਿੰਘ ਪਰਮਾਰ, ਅਮਰਪ੍ਰੀਤ ਸਿੰਘ ਗਿੱਲ ਸਾਬਕਾ ਪ੍ਰਧਾਨ ਦਸਮੇਸ਼ ਕਲਚਰ ਸੈਂਟਰ, ਦਰਸ਼ਨ ਸਿੰਘ ਕੰਗ ਸਾਬਕਾ ਐਮ ਪੀ,ਡੈਨ ਸਿੱਧੂ, ਰਘਬੀਰ  ਬਸਾਤੀ ਤੇ ਹਰਦਿਆਲ ਸਿੰਘ ਹੈਪੀ ਮਾਨ ਨੇ ਸ਼ੋਕ ਸਭਾ ਨੂੰ ਸੰਬੋਧਨ ਕਰਦਿਆਂ ਮਾਤਾ ਜੀ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ। ਉਪਰੰਤ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਵਿਖੇ ਹੋਈ ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।