ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਕੌਂਸਲ ਜਨਰਲ ਮੈਸਕੂਈ ਰੁੰਗਸੰਗ ਉਚੇਚੇ ਤੌਰ ਤੇ ਪਹੁੰਚੇ-
ਵੈਨਕੂਵਰ (ਜੁਗਿੰਦਰ ਸਿੰਘ ਸੁੰਨੜ)-ਬੀਤੇ ਸਨਿੱਚਰਵਾਰ ਨੂੰ ਭਾਰਤ ਦੇ ਕੌਂਸਲੇਟ ਜਨਰਲ ਦੇ ਅਧਿਕਾਰੀ ਸੇਵਾਮੁਕਤ ਪੈਨਸ਼ਨਰਾਂ ਨੂੰ ਲਾਈਫ਼ ਸਰਟੀਫਿਕੇਟ ਦੇਣ ਵਾਸਤੇ ਖ਼ਾਲਸਾ ਦੀਵਾਨ ਸੁਸਾਇਟੀ ਵਿਖੇ ਪਹੁੰਚੇ। ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਲਾਈਫ਼ ਸਰਟੀਫਿਕੇਟ ਵੰਡੇ ਗਏ। ਸੈਂਕੜੇ ਹੀ ਰਿਟਾਇਰਡ ਵਿਅਕਤੀਆਂ ਨੇ ਇਸ ਕੈਂਪ ਦਾ ਲਾਹਾ ਲਿਆ। ਸਿਆਣੇ ਬਜ਼ੁਰਗ ਅਤੇ ਬੀਬੀਆਂ ਵੀਲ੍ਹ ਚੇਅਰ ਤੇ ਆਈਆਂ ਜਿਨ੍ਹਾਂ ਨੂੰ ਪ੍ਰਬੰਧਕ ਕਮੇਟੀ ਨੇ ਸਹਿਯੋਗ ਦਿੱਤਾ। ਕੈਂਪ ‘ਚ ਆਉਣ ਵਾਲੇ ਲੋਕਾਂ ਲਈ ਚਾਹ-ਪਾਣੀ ਦਾ ਵੀ ਪ੍ਰਬੰਧ ਖ਼ਾਸ ਕੀਤਾ ਗਿਆ ਸੀ। । ਸਮੂਹ ਵਿਅਕਤੀਆਂ ਵੱਲੋਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਦੀਪ ਸਿੰਘ ਥਾਂਦੀ, ਕਸ਼ਮੀਰ ਸਿੰਘ ਧਾਲੀਵਾਲ ਤੇ ਸਮੁੱਚੀ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਗਿਆ। ਇਸੇ ਦੌਰਾਨ ਕੁਝ ਲੋਕਾਂ ਵਲੋਂ ਇਸ ਕੈਂਪ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ ਪਰ ਇਸਦੇ ਬਾਵਜੂਦ ਸੈਂਕੜੇ ਲੋਕਾਂ ਅਤੇ ਕੈਂਪ ਦਾ ਲਾਹਾ ਲੈਣ ਵਾਲੇ ਸਾਬਕਾ ਮੁਲਾਜ਼ਮਾਂ ਨੇ ਪ੍ਰਬੰਧਕ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।ਇਸੇ ਦੌਰਾਨ ਭਾਰਤੀ ਕੌਂਸਲ ਜਨਰਲ ਮੈਸਕੂਈ ਰੁੰਗਸੁੰਗ ਵਿਚ ਵਿਸ਼ੇਸ਼ ਤੌਰ ਤੇ ਪੁੱਜੇ। ਉਹ ਗੁਰੂ ਘਰ ਵਿਖੇ ਨਤਮਸਤਕ ਹੋਏ ਅਤੇ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ।