Headlines

ਸਾਬਕਾ ਮੰਤਰੀ ਅਨਿਲ ਜੋਸ਼ੀ ਵਲੋਂ ਅਕਾਲੀ ਦਲ ਤੋਂ ਅਸਤੀਫਾ

ਅੰਮ੍ਰਿਤਸਰ ( ਦੇ ਪ੍ਰ ਬਿ)- ਤਰਨ ਤਾਰਨ ਤੋਂ ਸਾਬਕਾ ਅਕਾਲੀ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ ਪਾਰਟੀ ਤੋਂ ਅਸਤੀਫਾ ਦੇਣ ਉਪਰੰਤ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਵੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।  ਜੋਸ਼ੀ ਨੇ ਆਪਣੇ ਅਸਤੀਫ਼ੇ  ਵਿੱਚ ਆਪਣੇ ਆਪ ਨੂੰ ਪਾਰਟੀ ਵਿੱਚ  ਅਨਫਿਟ’ ਹੋਣ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਉਹ ਪੰਜਾਬ ਦੇ ਲੋਕਾਂ, ਕਿਸਾਨਾਂ ਅਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਕਾਰਨ ਭਾਜਪਾ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਏ ਸਨ ਪਰ ਇਸ ਵਿੱਚ ਸ਼ਾਮਲ ਹੋਣ ਤੋਂ ਬਾਅਦ, ਖਾਸ ਕਰਕੇ ਬਾਦਲ ਸਾਹਿਬ ਤੋਂ ਬਾਅਦ ਮੈਨੂੰ ਅਹਿਸਾਸ ਹੋਇਆ ਕਿ ਪਾਰਟੀ ਅੰਦਰ ਅਜਿਹੀ ਨਿਰਾਸ਼ਾਜਨਕ ਸਥਿਤੀ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ। ਉਨ੍ਹਾਂ ਲਿਖਿਆ ਕਿ ਇਉਂ ਜਾਪਦਾ ਸੀ ਜਿਵੇਂ ਸ਼੍ਰੋਮਣੀ ਅਕਾਲੀ ਦਲ ਨੂੰ ਪੰਥਕ ਮਾਪਦੰਡਾਂ ’ਤੇ ਆਪਣੀ ਸਥਿਤੀ ਨੂੰ ਮੁੜ ਸੁਰਜੀਤ ਕਰਨ ਦਾ ਇਕੋ-ਇਕ ਏਜੰਡਾ ਮਿਲਿਆ ਹੈ ਅਤੇ ਉਹ ਸਿਰਫ ਪੰਥਕ ਰਾਜਨੀਤੀ ਵਿਚ ਹੀ ਉਲਝ ਗਿਆ ਹੈ।

ਜੋਸ਼ੀ ਨੇ ਪੱਤਰ ਵਿਚ ਕਿਹਾ ਕਿ ਪਾਰਟੀ ਵਿੱਚ ਮੇਰੇ ਲਈ ਕੋਈ ਥਾਂ ਨਹੀਂ ਹੈ। ਮੇਰਾ ਮਨੋਰਥ ਲੋਕਾਂ ਦੀ ਸਰਵਪੱਖੀ ਭਲਾਈ ਅਤੇ ਵਿਕਾਸ ਸੀ। ਆਤਮ ਨਿਰੀਖਣ ਤੋਂ ਬਾਅਦ ਮੈਂ ਇਸ ਸਿੱਟੇ ’ਤੇ ਪਹੁੰਚਿਆ ਕਿ ਮੇਰੇ ਲਈ ਪਾਰਟੀ ਵਿਚ ਬਣੇ ਰਹਿਣਾ ਅਸੰਭਵ ਹੈ ।

ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਅਕਾਲੀ-ਭਾਜਪਾ ਸਰਕਾਰ (2012-2017) ਦੌਰਾਨ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਸਨ। ਉਨ੍ਹਾਂ ਨੇ ਆਪਣੀ ਹੀ ਪਾਰਟੀ ਭਾਜਪਾ ਦੇ ਖ਼ਿਲਾਫ਼ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਬਗਾਵਤ ਕੀਤੀ ਸੀ, ਜਿਸ ਕਾਰਨ ਉਸਨੂੰ ਛੇ ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਸੀ। 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀਦਲ ਵਿਚ ਸ਼ਾਮਲ ਹੋ ਗਏ ਸਨ।

 

Leave a Reply

Your email address will not be published. Required fields are marked *