Headlines

ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ  ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ 

ਤਰਨਤਾਰਨ,19 ਨਵੰਬਰ (ਰਾਕੇਸ਼ ਨਈਅਰ ਚੋਹਲਾ )-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਪਾਰਟੀ ਦੇ ਸੀਨੀਅਰ ਆਗੂ ਹਰਮੀਤ ਸਿੰਘ ਸੰਧੂ ਵਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਾਬਕਾ ਵਿਧਾਇਕ ਵਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਨਾਲ ਤਰਨਤਾਰਨ ਦੀ ਸਿਆਸਤ ਵਿੱਚ ਵੱਡਾ ਭੁਚਾਲ ਆ ਗਿਆ ਹੈ।ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਇੱਕ ਵਾਰ ਆਜ਼ਾਦ ਅਤੇ ਦੋ ਵਾਰ ਸ੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜ ਕੇ ਵਿਧਾਇਕ ਬਣੇ ਹਰਮੀਤ ਸਿੰਘ ਸੰਧੂ ਵਲੋਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਇੱਕ ਚਿੱਠੀ ਲਿਖ ਕੇ ਆਪਣਾ ਅਸਤੀਫਾ ਦਿੱਤਾ ਗਿਆ ਹੈ।ਸਾਬਕਾ ਵਿਧਾਇਕ ਨੇ ਲਿਖਿਆ ਹੈ ਕਿ ਉਹ ਨਿੱਜੀ ਕਾਰਨਾਂ ਕਾਰਨ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ। ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਸਿਆਸਤ ਦੀ ਅਗਲੀ ਰਣਨੀਤੀ ਬਾਰੇ ਪੁੱਛੇ ਜਾਣ ‘ਤੇ ਦੱਸਿਆ ਕਿ ਉਹ ਆਪਣੇ ਸਮਰਥਕਾਂ ਅਤੇ ਵਰਕਰਾਂ ਦੀ ਮੀਟਿੰਗ ਤੋਂ ਬਾਅਦ ਜਲਦ ਹੀ ਅਗਲਾ ਫੈਸਲਾ ਲੈਣਗੇ।