Headlines

ਪ੍ਰਧਾਨ ਮੰਤਰੀ ਮੋਦੀ, ਜੈਸ਼ੰਕਰ ਤੇ ਡੋਵਾਲ ਖਿਲਾਫ ਕੋਈ ਸਬੂਤ ਨਹੀਂ-ਕੈਨੇਡਾ ਸਰਕਾਰ ਵਲੋਂ ਸਪੱਸ਼ਟੀਕਰਣ

ਪ੍ਰੀਵੀ ਕੌਂਸਲ ਤੇ ਕੌਮੀ ਸੁਰੱਖਿਆ ਸਲਾਹਕਾਰ ਵਲੋਂ ਬਾਕਾਇਦਾ ਬਿਆਨ ਜਾਰੀ-

ਓਟਵਾ ( ਦੇ ਪ੍ਰ ਬਿ)-ਬੀਤੇ ਦਿਨੀਂ ਚਰਚਾ ਵਿਚ ਆਈ ਮੀਡੀਆ ਰਿਪੋਰਟ ਕਿ ਕੈਨੇਡੀਅਨ ਨਾਗਰਿਕ ਤੇ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਸਾਜਿਸ਼ ਬਾਰੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜਾਣਕਾਰੀ ਸੀ ਤੇ ਇਸ ਮੀਡੀਆ ਰਿਪੋਰਟ ਨੂੰ ਭਾਰਤ ਸਰਕਾਰ ਵਲੋਂ ਬਕਵਾਸ ਕਹਿਣ ਉਪਰੰਤ ਕੈਨੇਡਾ  ਸਰਕਾਰ ਨੇ ਸ਼ੁੱਕਰਵਾਰ ਨੂੰ ਰਸਮੀ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ’ਤੇ ਕੈਨੇਡਾ ਵਿਚ ਅਪਰਾਧਿਕ ਗਤੀਵਿਧੀਆਂ ਬਾਰੇ ਲੱਗੇ ਦੋਸ਼ਾਂ ਬਾਰੇ ਸਪੱਸ਼ਟ ਕਰਦਿਆਂ ਕਿਹਾ  ਹੈ ਕਿ ਮੋਦੀ, ਸ਼ੰਕਰ ਤੇ ਡੋਵਾਲ ਨੂੰ ਅਜਿਹੀ ਕਿਸੇ ਗਤੀਵਿਧੀ ਨਾਲ ਜੋੜਨ ਦਾ ਕੋਈ ਸਬੂਤ ਨਹੀਂ ਹੈ।

ਕੈਨੇਡਾ  ਪ੍ਰੀਵੀ  ਕੌਂਸਲ ਆਫਿਸ ਵਲੋਂ ਜਾਰੀ ਇਕ ਬਿਆਨ ਵਿੱਚ ਜ਼ੋਰ ਦਿੱਤਾ ਗਿਆ ਹੈ ਕਿ ਕੋਈ ਵੀ ਸਬੂਤ ਅਜਿਹੇ ਦਾਅਵਿਆਂ ਦਾ ਸਮਰਥਨ ਨਹੀਂ ਕਰਦਾ ਹੈ ਅਤੇ ਮਾਮਲੇ ਦੇ ਆਲੇ ਦੁਆਲੇ ਦੀਆਂ ਅਟਕਲਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰਦਾ ਹੈ।  ਪ੍ਰੀਵੀ ਕੌਂਸਲ ਦੀ ਡਿਪਟੀ ਕਲਰਕ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਰਾਸ਼ਟਰੀ ਸੁਰੱਖਿਆ ਅਤੇ ਖੁਫੀਆ ਸਲਾਹਕਾਰ ਨਥਾਲੀ ਜੀ ਡਰੋਇਨ ਵੱਲੋਂ ਜਾਰੀ ਇਸ ਬਿਆਨ ਵਿਚ ਕਿਹਾ ਗਿਆ ਹੈ ਕਿ  “14 ਅਕਤੂਬਰ ਨੂੰ ਜਨਤਕ ਸੁਰੱਖਿਆ ਲਈ ਇੱਕ ਮਹੱਤਵਪੂਰਨ ਅਤੇ ਚੱਲ ਰਹੇ ਖਤਰੇ ਦੇ ਕਾਰਨ ਆਰ ਸੀ ਐਮ ਪੀ ਅਤੇ ਅਧਿਕਾਰੀਆਂ ਨੇ ਭਾਰਤ ਸਰਕਾਰ ਦੇ ਏਜੰਟਾਂ ਵੱਲੋੋਂ ਕੈਨੇਡਾ ਵਿੱਚ ਕੀਤੀਆਂ ਗਈਆਂ ਗੰਭੀਰ ਅਪਰਾਧਿਕ ਗਤੀਵਿਧੀਆਂ ਦੇ ਜਨਤਕ ਇਲਜ਼ਾਮ ਲਗਾਉਣ ਦਾ ਅਸਾਧਾਰਨ ਕਦਮ ਚੁੱਕਿਆ ਹੈ, ਜੋ ਕਿ ਕੈਨੇਡਾ ਸਰਕਾਰ ਦਾ ਬਿਆਨ ਨਹੀ ਹੈ।

ਜਿ਼ਕਰਯੋਗ ਹੈ ਕਿ ਕੈਨੇਡਾ ਦੇ  ਨਾਮਵਰ ਅਖਬਾਰ ‘ਦ ਗਲੋਬ ਐਂਡ ਮੇਲ’ ਵੱਲੋਂ ਪਿਛਲੇ ਸਾਲ ਜੂਨ ਵਿੱਚ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਵਿਵਾਦ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਕੌਮੀ ਸੁਰੱਖਿਆ ਸਲਾਹਕਾਰ ਡੋਵਾਲ ਨੂੰ ਜੋੜਦਾ ਇੱਕ ਲੇਖ ਪ੍ਰਕਾਸ਼ਤ ਕਰਨ ਤੋਂ ਬਾਅਦ ਇਹ ਬਿਆਨ ਸਾਹਮਣੇ ਆਇਆ ਹੈ। ਰਿਪੋਰਟ ਵਿੱਚ ਇੱਕ ਬੇਨਾਮ ਸੁਰੱਖਿਆ ਅਧਿਕਾਰੀ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਗਿਆ ਸੀ ਕਿ “ਕੈਨੇਡੀਅਨ ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਮੋਦੀ “ਨਿੱਝਰ ਦੀ ਹੱਤਿਆ ਦੀ ਸਾਜ਼ਿਸ਼ ਬਾਰੇ ਜਾਣਦੇ ਸਨ”।

ਜਸਟਿਨ ਟਰੂਡੋ ਦੀ ਰਾਸ਼ਟਰੀ ਸੁਰੱਖਿਆ ਅਤੇ ਖੁਫੀਆ ਸਲਾਹਕਾਰ ਨਥਾਲੀ ਜੀ ਡਰੌਇਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਕੈਨੇਡਾ ਸਰਕਾਰ, ਮੀਡੀਆ ਵਲੋਂ ਅਣਪਛਾਤੇ ਅਧਿਕਾਰੀਆਂ ਦੇ ਹਵਾਲੇ ਨਾਲ ਕੀਤੇ ਗਏ ਦਾਅਵਿਆਂ ਦੇ ਕਿਸੇ ਵੀ ਸਬੂਤ ਤੋਂ ਜਾਣੂ ਨਹੀਂ ਹੈ। ਲਗਾਏ ਗਏ ਦੋਸ਼ ਅਟਕਲਾਂ ਉਪਰ ਆਧਾਰਿਤ ਅਤੇ ਠੀਕ ਨਹੀਂ ਹਨ।

Statement from the Deputy Clerk of the Privy Council and National Security and Intelligence Advisor to the Prime Minister, Nathalie G. Drouin:

From: Privy Council Office

“On October 14th, because of a significant and ongoing threat to public safety, the RCMP and officials took the extraordinary step of making public accusations of serious criminal activity in Canada perpetrated by agents of the Government of India.

The Government of Canada has not stated, nor is it aware of evidence, linking Prime Minister Modi, Minister Jaishankar, or NSA Doval to the serious criminal activity within Canada.

Any suggestion to the contrary is both speculative and inaccurate.”