Headlines

ਕੈਨੇਡਾ ਵੱਲੋਂ ਭਾਰਤ ਜਾਂਦੇ ਯਾਤਰੀਆਂ ਦੀ ਵਿਸ਼ੇਸ਼ ਜਾਂਚ ਦੇ ਹੁਕਮ ਵਾਪਿਸ ਲਏ

ਵੈਨਕੂਵਰ ( ਹਰਦਮ ਮਾਨ)-ਕੈਨੇਡਾ ਸਰਕਾਰ ਨੇ ਪਹਿਲਾਂ ਦਿੱਤੇ ਗਏ ਹੁਕਮਾਂ ਤਹਿਤ ਕੈਨੇਡਾ ਤੋਂ ਦਿੱਲੀ ਲਈ ਜਾਂਦੀਆਂ ਉਡਾਣਾਂ ਦੇ ਯਾਤਰੀਆਂ ਦੀ ਵਿਸ਼ੇਸ਼ ਜਾਂਚ ਕਰਨ ਦੇ ਹੁਕਮ ਵਾਪਸ ਲੈ ਲਏ ਹਨ। ਕੈਨੇਡਾ ਦੇ ਟਰਾਂਸਪੋਰਟ ਮੰਤਰਾਲੇ ਦੇ ਦਫਤਰ ਵਲੋਂ ਦੱਸਿਆ ਹੈ ਕਿ ਸੋਮਵਾਰ ਤੋਂ ਸ਼ੁਰੂ ਹੋਈ ਜਾਂਚ ਅੱਜ ਵਾਪਸ ਲੈ ਲਈ ਗਈ ਹੈ ਤੇ ਹੁਣ ਭਾਰਤ ਜਾਣ ਵਾਲੇ ਯਾਤਰੀਆਂ ਨੂੰ ਵਿਸ਼ੇਸ਼ ਜਾਂਚ ਪ੍ਰੀਕਿਰਿਆ ਵਿਚੋਂ ਨਹੀਂ ਲੰਘਣਾ ਪਏਗਾ। ਮੀਡੀਆ ਅਦਾਰਿਆਂ ਵਲੋਂ ਵਿਸ਼ੇਸ਼ ਜਾਂਚ ਦੇ ਹੁਕਮਾਂ ਉੱਤੇ ਵਿਚਾਰ ਪੇਸ਼ ਕਰਦਿਆਂ ਕਈ ਕਾਰਨ ਗਿਣਾਏ ਜਾ ਰਹੇ ਸਨ। ਸਰਕਾਰੀ ਮੀਡੀਆ ਅਦਾਰੇ ਵਲੋਂ ਪਹਿਲੇ ਹੁਕਮ ਰੱਦ ਕੀਤੇ ਜਾਣ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ।