Headlines

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਯਾਹੂ ਤੇ ਹਮਾਸ ਆਗੂ ਜੰਗੀ ਅਪਰਾਧੀ ਕਰਾਰ

ਹੇਗ- ਕੌਮਾਂਤਰੀ ਕ੍ਰਿਮੀਨਲ ਕੋਰਟ  (ਆਈਸੀਸੀ) ਨੇ  ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ, ਸਾਬਕਾ ਰੱਖਿਆ ਮੰਤਰੀ ਅਤੇ ਹਮਾਸ ਦੇ ਅਧਿਕਾਰੀਆਂ ਨੂੰ ਜੰਗੀ ਅਪਰਾਧੀ ਘੋਸ਼ਿਤ ਕਰਦਿਆਂ ਉਹਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ । ਵਾਰੰਟ ਵਿੱਚ ਉਨ੍ਹਾਂ ’ਤੇ ਗਾਜ਼ਾ ਵਿੱਚ ਯੁੱਧ ਅਤੇ ਅਕਤੂਬਰ 2023 ਦੇ ਹਮਲਿਆਂ ਨੂੰ ਲੈ ਕੇ ਯੁੱਧ ਅਪਰਾਧ ਦੇ ਮਾਨਵਤਾ ਖ਼ਿਲਾਫ਼ ਅਪਰਾਧ ਦਾ ਦੋਸ਼ ਲਗਾਏ ਗਏ ਹਨ।

-ਇਸੇ ਦੌਰਾਨ ਅਮਰੀਕਾ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਉਨ੍ਹਾਂ ਦੇ ਸਾਬਕਾ ਰੱਖਿਆ ਮੁਖੀ ਦੇ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦੇ ਫੈਸਲੇ ਨੂੰ ਖਾਰਜ ਕਰ ਦਿੱਤਾ ਹੈ। ਇਹ ਜਾਣਕਾਰੀ ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਨੇ ਦਿੱਤੀ ਹੈ। ਸੰਯੁਕਤ ਰਾਜ ਅਮਰੀਕਾ ਨੇ ਅਦਾਲਤ ਦੇ ਫੈਸਲੇ ਨੂੰ ਬੁਨਿਆਦੀ ਤੌਰ ’ਤੇ ਰੱਦ ਕਰ ਦਿੱਤਾ ਹੈ। ਉਧਰ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਹੈ ਕਿ ਉਹ ਕੌਮਾਂਤਰੀ ਅਦਾਲਤ ਦੇ ਫੈਸਲੇ ਨੂੰ ਮੰਨਣ ਲਈ ਪਾਬੰਦ ਹਨ। ਉਹਨਾਂ ਕਿਹਾ ਕਿ ਕੈਨੇਡਾ ਹਮੇਸ਼ਾ ਮਾਨਵੀ ਹੱਕਾਂ ਦੇ ਹੱਕ ਵਿਚ ਖੜਾ ਹੋਇਆ ਹੈ ਤੇ ਇਹੀ ਕੈਨੇਡਾ ਦੀ ਪਹਿਚਾਣ ਹੈ।