Headlines

ਸਕੂਲ ਟਰੱਸਟੀ ਗੈਰੀ ਥਿੰਦ ਨੂੰ ਸਦਮਾ-ਪਿਤਾ ਅਮਰੀਕ ਸਿੰਘ ਥਿੰਦ ਦਾ ਸਦੀਵੀ ਵਿਛੋੜਾ

ਸਰੀ ( ਦੇ ਪ੍ਰ ਬਿ)-ਉਘੇ ਰੀਐਲਟਰ ਤੇ ਸਰੀ ਸਕੂਲ ਟਰੱਸਟੀ ਗੁਰਪ੍ਰੀਤ ਸਿੰਘ ਗੈਰੀ ਥਿੰਦ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਸਤਿਕਾਰਯੋਗ ਪਿਤਾ ਸ ਅਮਰੀਕ ਸਿੰਘ ਥਿੰਦ ਸਾਬਕਾ ਕੌਂਸਲਰ ਅਚਾਨਕ ਸਦੀਵੀ ਵਿਛੋੜਾ ਦੇ ਗਏ। ਉਹ ਲਗਪਗ 82 ਸਾਲ ਦੇ ਸਨ। ਉਹਨਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਉਹਨਾਂ ਦੇ ਸ਼ਹਿਰ ਅਬੋਹਰ ਦੇ ਸ਼ਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਸਮਾਂ ਨਾਲ ਕਰ ਦਿੱਤਾ ਗਿਆ। ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਭੋਗ ਤੇ ਅੰਤਿਮ ਅਰਦਾਸ 19 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਾਨਕਸਰ ਟੋਬਾ ਅਬੋਹਰ ਵਿਖੇ ਹੋਈ।  ਇਸ ਮੌਕੇ ਵੱਡੀ ਗਿਣਤੀ ਵਿਚ ਦੋਸਤ-ਮਿੱਤਰ, ਰਿਸ਼ਤੇਦਾਰ ਤੇ ਭਾਈਚਾਰੇ ਦੇ ਲੋਕਾਂ ਨੇ ਭੋਗ ਸਮਾਗਮ ਵਿਚ ਸ਼ਾਮਿਲ ਹੁੰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।