Headlines

ਸ਼ਹੀਦੀ ਪੰਦਰਵਾੜੇ ਦੌਰਾਨ ਨਿਗਮ ਚੋਣਾਂ ਨਾ ਕਰਵਾਉਣ ਦੀ ਅਪੀਲ

ਚੰਡੀਗੜ੍ਹ (ਟਨਸ): ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਤੇ ਪੰਜਾਬ ਰਾਜ ਚੋਣ ਕਮਿਸ਼ਨ ਤੋਂ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਕਰਵਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਪੰਦਰਵਾੜਾ 15 ਤੋਂ 31 ਦਸੰਬਰ ਤੱਕ ਮਨਾਇਆ ਜਾਂਦਾ ਹੈ। ਇਸੇ ਲਈ ਚੋਣਾਂ ਇਸ ਪੰਦਰਵਾੜੇ ਵਿੱਚ ਨਾ ਕਰਵਾਈਆਂ ਜਾਣ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਐਕਸ ਅਕਾਊਂਟ ਰਾਹੀਂ ਆਖੀ ਹੈ। ਡਾ. ਚੀਮਾ ਨੇ ਕਿਹਾ ਕਿ ਪੰਦਰਵਾੜੇ ਦੌਰਾਨ ਲੱਖਾਂ ਲੋਕ ਅਦੁੱਤੀ ਸ਼ਹਾਦਤ ਲਈ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੇ ਸਬੰਧਤ ਸਥਾਨਾਂ ’ਤੇ ਨਤਮਸਕ ਹੁੰਦੇ ਹਨ। ਇਸ ਲਈ ਇਸ ਅਰਸੇ ਦੌਰਾਨ ਕੋਈ ਵੀ ਚੋਣ ਕਰਵਾਉਣ ਨਾਲ ਪਵਿੱਤਰ ਮਾਹੌਲ ਭੰਗ ਹੋਵੇਗਾ।