Headlines

ਬਾਬਾ ਸੁੱਚਾ ਸਿੰਘ ਦੀ ਯਾਦ ਨੂੰ ਸਮਰਪਿਤ ਚੋਹਲਾ ਸਾਹਿਬ ਵਿਖੇ ਲਗਾਇਆ ਅੱਖਾਂ ਦਾ ਫਰੀ ਕੈਂਪ

ਕੈਂਪ ਦੌਰਾਨ 450 ਮਰੀਜ਼ਾਂ ਕਰਵਾਇਆ ਚੈੱਕਅਪ, 200 ਮਰੀਜ਼ਾਂ ਨੂੰ ਦਿੱਤੀਆਂ ਨਜ਼ਰ ਦੀਆਂ ਐਨਕਾਂ,40 ਮਰੀਜ਼ ਚੁਣੇ ਆਪ੍ਰੇਸ਼ਨ ਲਈ-
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,25 ਨਵੰਬਰ-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸੋਮਵਾਰ ਨੂੰ ਚੋਹਲਾ ਸਾਹਿਬ ਵਿਖੇ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਾਇਆ ਗਿਆ।ਇਸ ਦੌਰਾਨ 450 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ।ਇਸ ਮੌਕੇ ਜਾਣਕਾਰੀ ਦਿੰਦਿਆਂ ਟਰੱਸਟ ਦੀ ਤਰਨਤਾਰਨ ਇਕਾਈ ਦੇ ਵਾਇਸ ਪ੍ਰਧਾਨ ਵਿਸ਼ਾਲ ਸੂਦ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸਪੀ ਸਿੰਘ ਓਬਰਾਏ ਦਾ ਨਾਂ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਹੈ।ਸਮਾਜ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਵੱਲੋਂ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਅੱਜ ਉਨ੍ਹਾਂ ਦੀ ਅਗਵਾਈ ਹੇਠ 657ਵਾਂ ਅੱਖਾਂ ਦਾ ਕੈਂਪ ਦੇਸ਼ ਭਗਤ ਬਾਬਾ ਸੁੱਚਾ ਸਿੰਘ ਦੀ ਬਰਸੀ ਮੌਕੇ ਦੇਸ਼ ਭਗਤ ਬਾਬਾ ਸੁੱਚਾ ਸਿੰਘ ਯਾਦਗਾਰੀ ਹਾਲ ਚੋਹਲਾ ਸਾਹਿਬ ਵਿਖੇ ਲਾਇਆ ਗਿਆ ਹੈ।ਇਸ ਦੌਰਾਨ ਮਰੀਜ਼ਾਂ ਦਾ ਚੈੱਕਅਪ ਲੁਧਿਆਣੇ ਦੇ ਮਸ਼ਹੂਰ ਹਸਪਤਾਲ ਸ਼ੰਕਰਾ ਆਈ ਕੇਅਰ ਹਸਪਤਾਲ ਦੇ ਡਾਕਟਰਾਂ ਵੱਲੋਂ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 450 ਮਰੀਜ਼ਾਂ ਨੇ ਆਪਣਾ ਚੈੱਕਅਪ ਕਰਵਾਇਆ। 200 ਲੋੜਵੰਦ ਮਰੀਜ਼ਾਂ ਨੂੰ ਨਜ਼ਰ ਦੀਆਂ ਐਨਕਾਂ, ਦਵਾਈਆਂ ਤਕਸੀਮ ਕਰਨ ਤੋਂ ਇਲਾਵਾ 40 ਮਰੀਜ਼ ਆਪ੍ਰੇਸ਼ਨ ਲਈ ਚੁਣੇ ਗਏ ਹਨ।ਜਿਨ੍ਹਾਂ ਨੂੰ ਮੌਕੇ ‘ਤੇ ਹੀ ਬੱਸ ਰਾਹੀਂ ਹਸਪਤਾਲ ਲਈ ਰਵਾਨਾ ਕਰ ਦਿੱਤਾ ਗਿਆ ਹੈ।ਇਸ ਕੈਂਪ ਦਾ ਉਦਘਾਟਨ ਚੋਹਲਾ ਸਾਹਿਬ ਦੇ ਸਰਪੰਚ ਨੌਜਵਾਨ ਆਗੂ ਕੇਵਲ ਕ੍ਰਿਸ਼ਨ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ।ਇਸ ਮੌਕੇ ਹੋਰ  ਜਾਣਕਾਰੀ ਦਿੰਦਿਆਂ ਟਰੱਸਟ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਪਨਗੋਟਾ ਨੇ ਦੱਸਿਆ ਕਿ ਟਰੱਸਟ ਵੱਲੋਂ ਲਗਾਤਾਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਅਜਿਹੇ ਕੈਂਪ ਲਾਏ ਜਾਂਦੇ ਹਨ।ਜਿਸ ਦਾ ਇਲਾਕੇ ਦੇ ਲੋਕ ਭਰਪੂਰ ਲਾਹਾ ਪ੍ਰਾਪਤ ਕਰ ਰਹੇ ਹਨ।ਇਸ ਮੌਕੇ ਦੇਸ਼ ਭਗਤ ਬਾਬਾ ਸੁੱਚਾ ਸਿੰਘ ਸੁਸਾਇਟੀ ਦੇ ਪ੍ਰਧਾਨ ਰਿਟਾ. ਡੀਆਈਜੀ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਹਰ ਸਾਲ 25 ਨਵੰਬਰ ਨੂੰ ਦੇਸ਼ ਭਗਤ ਬਾਬਾ ਸੁੱਚਾ ਸਿੰਘ ਜੀ ਦੀ ਬਰਸੀ ਮੌਕੇ ਚੋਹਲਾ ਸਾਹਿਬ ਵਿਖੇ ਮੇਲਾ ਲਗਾਇਆ ਜਾਂਦਾ ਹੈ।ਇਸ ਵਾਰ ਮੇਲੇ ਦੇ ਨਾਲ ਸਮਾਜ ਸੇਵਾ ਦੇ ਖੇਤਰ ਵਿੱਚ ਵਿਸ਼ਵ ਭਰ ਵਿੱਚ ਨਾਮਣਾ ਖੱਟ ਰਹੇ ਡਾਕਟਰ ਐਸ.ਪੀ ਸਿੰਘ ਓਬਰਾਏ ਦੇ ਟਰੱਸਟ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੱਖਾਂ ਦੇ ਫ੍ਰੀ ਕੈਂਪ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਾਕਟਰ ਉਬਰਾਏ ਬਹੁਤ ਵੱਡੀ ਸੇਵਾ ਕਰ ਰਹੇ ਹਨ।ਅੱਜ ਦੇ ਕੈਂਪ ਵਿੱਚ ਵੀ ਸੈਂਕੜਿਆਂ ਦੀ ਤਾਦਾਦ ਵਿੱਚ ਲੋਕਾਂ ਨੇ ਲਾਹਾ ਲਿਆ।ਅਸੀਂ ਆਪਣੀ ਸੁਸਾਇਟੀ ਵੱਲੋਂ ਡਾਕਟਰ ਓਬਰਾਏ ਦੇ ਦਿਲੋਂ ਧੰਨਵਾਦੀ ਹਾਂ।ਇਸ ਮੌਕੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ,ਸਤਨਾਮ ਸਿੰਘ ਸੱਤਾ ਮੈਂਬਰ ਬਲਾਕ ਸੰਮਤੀ,ਕਸ਼ਮੀਰ ਸਿੰਘ ਸੰਧੂ ਜਰਨਲ ਸਕੱਤਰ, ਅਮਰੀਕ ਸਿੰਘ ਨਿੱਕਾ ਚੋਹਲਾ ਖਜਾਨਚੀ, ਅਵਤਾਰ ਸਿੰਘ ਗਿੱਲ,ਡਾ.ਉਪਕਾਰ ਸਿੰਘ ਸੰਧੂ ਮੈਨੇਜਿੰਗ ਡਾਇਰੈਕਟਰ ਐਮਐਸਐਮ ਸਕੂਲ ਚੋਹਲਾ ਸਾਹਿਬ, ਪਲਵਿੰਦਰ ਸਿੰਘ ਪਿੰਦੋ ਮੈਂਬਰ ਪੰਚਾਇਤ,ਰਾਜ ਸ਼ਾਹ ਮੈਂਬਰ ਪੰਚਾਇਤ,ਕਵਲਦੇਵ ਬਿੱਲਾ,ਫੌਜੀ ਗੁਰਵੇਲ ਸਿੰਘ,ਅਵਤਾਰ ਸਿੰਘ ਰੇਮੰਡ ਵਾਲੇ,ਨਵਦੀਪ ਸਿੰਘ,ਸੁਖਬੀਰ ਸਿੰਘ ਪੰਨੂ,ਹਰਜੀਤ ਸਿੰਘ ਬਰਾੜ,ਅਮਰਜੀਤ ਸਿੰਘ ਸੰਧੂ,ਮਾਸਟਰ ਗੁਰਵਿੰਦਰ ਸਿੰਘ ਬਰਵਾਲਾ,ਮਾਸਟਰ ਜਸਪ੍ਰੀਤ ਸਿੰਘ ਨਿਤਿਨ ਸੂਦ,ਭੁਪਿੰਦਰ ਸਿੰਘ ਸਭਰਾ,ਪ੍ਰਦੀਪ ਕੁਮਾਰ ਢਿੱਲੋਂ,ਅਤੇ ਗੁਰਵਿੰਦਰ ਸਿੰਘ ਮਰਹਾਣਾ ਆਦਿ ਨੇ ਹਾਜ਼ਰੀ ਭਰੀ।
ਫੋਟੋ ਕੈਪਸਨ: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲਗਾਏ ਕੈਂਪ ਦਾ ਉਦਘਾਟਨ ਕਰਦੇ ਹੋਏ ਸਰਪੰਚ ਕੇਵਲ ਚੋਹਲਾ ਅਤੇ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਰਿਟਾਇਰਡ ਡੀਆਈਜੀ ਚਰਨਜੀਤ ਸਿੰਘ ਬਰਾੜ ਤੇ ਹੋਰ।(ਫੋਟੋ:ਨਈਅਰ ਪੱਤਰਕਾਰ,ਚੋਹਲਾ ਸਾਹਿਬ)