Headlines

ਨਾਭਾ ਤੋਂ ਆਪ ਵਿਧਾਇਕ ਦੇਵ ਮਾਨ ਨੂੰ ਸਦਮਾ-ਪਿਤਾ ਦਾ ਦੇਹਾਂਤ

ਕੈਲਗਰੀ ( ਦਲਵੀਰ ਜੱਲੋਵਾਲੀਆ)-ਲੰਬਾ ਸਮਾਂ ਐਡਮਿੰਟਨ ਤੇ ਕੈਲਗਰੀ ਰਹਿਣ ਵਾਲੇ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਹਨਾਂ ਦੇ ਸਤਿਕਾਰਯੋਗ ਪਿਤਾ ਸ ਲਾਲ ਸਿੰਘ ਦਾ ਅਚਾਨਕ ਦੇਹਾਂਤ ਹੋ ਗਿਆ। ਉਹ ਲਗਪਗ 92 ਸਾਲ ਦੇ ਸਨ। ਉਹਨਾਂ ਦੀ ਤਬੀਅਤ ਅਚਾਨਕ ਖਰਾਬ ਹੋਣ ਕਾਰਣ ਉਹਨਾਂ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਹਨਾਂ ਨੇ ਆਖਰੀ ਸਾਹ ਲਿਆ। ਉਹਨਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਪਟਿਆਲਾ ਦੇ ਹਲਕਾ ਸਨੌਰ ਦੇ ਪਿੰਡ ਫਤਹਿਪੁਰ ਰਾਜਪੂਤਾਂ ਵਿਖੇ ਪੂਰੀਆਂ ਧਾਰਮਿਕ ਰਸਮਾਂ ਨਾਲ ਕਰ ਦਿੱਤਾ ਗਿਆ। ਇਸ ਮੌਕੇ  ਵੱਡੀ ਗਿਣਤੀ ਵਿਚ ਰਾਜਸੀ, ਧਾਰਮਿਕ ਤੇ ਸਮਾਜਿਕ ਹਸਤੀਆਂ ਤੋਂ ਇਲਾਵਾ ਭਾਈਚਾਰੇ ਦੇ ਲੋਕ ਹਾਜ਼ਰ ਸਨ ਜਿਹਨਾਂ ਨੇ ਵਿਛੜੀ ਰੂਹ ਨੂੰ ਅੰਤਿਮ ਵਿਦਾਇਗੀ ਦਿੱਤੀ।