Headlines

ਐਡਮਿੰਟਨ ‘ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

* ਸੀਕਿਊਰਿਟੀ ਡਿਊਟੀ ਸਮੇਂ ਹੋਇਆ ਹਮਲਾ-ਦੋ ਦੋਸ਼ੀ ਗ੍ਰਿਫ਼ਤਾਰ –
ਐਡਮਿੰਟਨ (ਗੁਰਪ੍ਰੀਤ ਸਿੰਘ)-ਐਡਮਿੰਟਨ ਸ਼ਹਿਰ ਵਿੱਚ ਬੀਤੇ ਸ਼ੁੱਕਰਵਾਰ ਨੂੰ ਸਕਿਊਰਿਟੀ ਗਾਰਡ ਵਜੋਂ ਕੰਮ ਕਰਦੇ ਇਕ 20 ਸਾਲਾ ਪੰਜਾਬੀ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨ ਦੀ ਪਛਾਣ ਹਰਸ਼ਰਨਦੀਪ ਸਿੰਘ ਅੰਟਾਲ ਵਜੋਂ ਹੋਈ ਹੈ ਜੋ ਕਿ ਲਗਭਗ ਡੇਢ ਸਾਲ ਪਹਿਲਾ ਹੀ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਆਇਆ ਸੀ। ਹਰਸ਼ਰਨਦੀਪ ਸਿੰਘ ਭਾਰਤ ਦੇ ਹਰਿਆਣਾ ਸੂਬੇ ਦੇ ਅੰਬਾਲਾ ਜ਼ਿਲੇ ਦੇ ਪਿੰਡ ਮੁਟੈੜੀ ਜੱਟਾਂ ਦਾ ਰਹਿਣ ਵਾਲਾ ਸੀ।
ਪੁਲਿਸ ਵੱਲੋਂ ਉਸ ਦੀ ਹੱਤਿਆ ਦੇ ਦੋਸ਼ ‘ਚ ਈਵਾਨ ਰੇਨ (30) ਅਤੇ ਜੂਡਿਥ ਸੌਲਟੌਕਸ (30) ਨਾਂਅ ਦੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਤੇ ਪਹਿਲੇ ਦਰਜੇ ਦੇ ਕਤਲ ਦੇ ਦੋਸ਼ ਆਇਦ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਦੋਸ਼ੀਆਂ ‘ਤੇ ਪਹਿਲਾਂ ਵੀ ਲੋਕਾਂ ਉਤੇ ਚਾਕੂ ਨਾਲ ਹਮਲਾ ਕਰਨ ਦੇ ਦੋਸ਼ ਵਿੱਚ ਸਜ਼ਾ ਸੁਣਾਈ ਜਾ ਚੁੱਕੀ ਹੈ।
ਹਰਸ਼ਰਨਦੀਪ ਸਿੰਘ ਦੀ ਮ੍ਰਿਤਕ ਦੇਹ ਵਾਪਸ ਪਿੰਡ ਪਹੁੰਚਾਉਣ ਅਤੇ ਪਰਿਵਾਰ ਦੀ ਆਰਥਿਕ ਮਦਦ ਲਈ ਸਮਾਜ ਸੇਵੀ ਗੁਲਜ਼ਾਰ ਸਿੰਘ ਨਿਰਮਾਣ ਵਲੋਂ GoFundMe ਪੇਜ਼ ਰਾਹੀ ਭਾਈਚਾਰੇ ਨੂੰ ਮਾਇਆ ਦੇ ਸਹਿਯੋਗ ਦੀ ਬੇਨਤੀ ਕੀਤੀ ਗਈ।
https://www.gofundme.com/f/support-for-harshandeep-singh-anttals-family

Support for Harshandeep Singh Anttal’s Family