Headlines

ਸੁਪਰੀਮ ਕੋਰਟ ਨੇ ਕਿਸਾਨ ਆਗੂ ਡੱਲੇਵਾਲ ਦੀ ਨਾਜੁਕ ਹਾਲਤ ਤੇ ਚਿੰਤਾ ਜਿਤਾਈ

ਕੇਂਦਰ ਤੇ ਪੰਜਾਬ ਸਰਕਾਰ ਨੂੰ ਚਾਰਜੋਈ ਕਰਨ ਦੀਆਂ ਹਦਾਇਤਾਂ-

ਨਵੀਂ ਦਿੱਲੀ ( ਦਿਓਲ)-

ਸੁਪਰੀਮ ਕੋਰਟ ਨੇ ਪਿਛਲੇ 17 ਦਿਨਾਂ ਤੋਂ ਪੰਜਾਬ ਤੇ ਹਰਿਆਣਾ ਦੀ ਖਨੌਰੀ ਸਰਹੱਦ ਉੱਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਨਿੱਘਰਦੀ ਹਾਲਤ ਉੱਤੇ ਫ਼ਿਕਰ ਜਤਾਇਆ ਹੈ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਫੌਰੀ ਡੱਲੇਵਾਲ ਨੂੰ ਮਿਲਣ ਅਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ। ਬੈਂਚ ਨੇ ਕਿਹਾ ਕਿ ਮਰਨ ਵਰਤ ਉੱਤੇ ਬੈਠੇ ਡੱਲੇਵਾਲ ਦੀ ਜ਼ਿੰਦਗੀ ਬਹੁਤ ਕੀਮਤੀ ਹੈ, ਲਿਹਾਜ਼ਾ ਉਨ੍ਹਾਂ ਨੂੰ ਮਰਨ ਵਰਤ ਤੋੜਨ ਲਈ ਮਨਾਇਆ ਜਾਵੇ। ਬੈਂਚ ਨੇ ਸੌਲੀਸਟਰ ਜਨਰਲ ਤੁਸ਼ਾਰ ਮਹਿਤਾ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਡੱਲੇਵਾਲ ਦਾ ਮਰਨ ਵਰਤ ਤੋੜਨ ਲਈ ਉਦੋਂ ਤੱਕ ਕਿਸੇ ਬਲ ਦੀ ਵਰਤੋਂ ਨਾ ਕੀਤੀ ਜਾਵੇ, ਜਦੋਂ ਤੱਕ ਉਨ੍ਹਾਂ ਦੀ ਜਾਨ ਬਚਾਉਣ ਲਈ ਅਜਿਹਾ ਜ਼ਰੂਰੀ ਨਾ ਹੋਵੇ।

Leave a Reply

Your email address will not be published. Required fields are marked *